Bombay High Court

ਬੰਬੇ ਹਾਈਕੋਰਟ ਦੇ ਜਸਟਿਸ ਰੋਹਿਤ ਬੀ ਦੇਵ ਨੇ ਚੱਲਦੀ ਅਦਾਲਤ ‘ਚ ਦਿੱਤਾ ਅਸਤੀਫਾ

ਚੰਡੀਗੜ੍ਹ, 4 ਅਗਸਤ 2023: ਖੁੱਲ੍ਹੀ ਅਦਾਲਤ ‘ਚ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ ਬੰਬੇ ਹਾਈਕੋਰਟ (Bombay High Court) ਦੇ ਜਸਟਿਸ ਰੋਹਿਤ ਬੀ ਦੇਵ ਨੇ ਆਪਣੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਜਸਟਿਸ ਰੋਹਿਤ ਦੇਵ ਨੇ ਅਦਾਲਤ ਵਿੱਚ ਮੌਜੂਦ ਲੋਕਾਂ ਨੂੰ ਕਿਹਾ, “ਜੇਕਰ ਮੈਂ ਕਿਸੇ ਨੂੰ ਠੇਸ ਪਹੁੰਚਾਈ ਹੈ, ਤਾਂ ਮੈਂ ਇਸ ਲਈ ਮੁਆਫੀ ਮੰਗਦਾ ਹਾਂ। ਪਰ ਮੈਂ ਆਪਣੇ ਸਵੈ-ਮਾਣ ਦੇ ਵਿਰੁੱਧ ਕੰਮ ਨਹੀਂ ਕਰ ਸਕਦਾ।” ਹਾਲਾਂਕਿ ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਹੀਂ ਦੱਸਿਆ।

ਅਸਤੀਫੇ ਦੇ ਐਲਾਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਦੇਵ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਕਾਰਨਾਂ ਕਰਕੇ ਅਹੁਦਾ ਛੱਡਿਆ ਹੈ। ਮੈਂ ਆਪਣਾ ਅਸਤੀਫਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਜਸਟਿਸ ਦੇਵ ਨੂੰ ਜੂਨ 2017 ਵਿੱਚ ਬੰਬੇ ਹਾਈਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੇ ਦਸੰਬਰ 2025 ਵਿੱਚ ਸੇਵਾਮੁਕਤ ਹੋਣਾ ਸੀ। ਜੱਜ ਬਣਨ ਤੋਂ ਪਹਿਲਾਂ ਉਹ ਐਡਵੋਕੇਟ ਜਨਰਲ ਸਨ।

ਬੰਬੇ ਹਾਈਕੋਰਟ (Bombay High Court) ਦੀ ਨਾਗਪੁਰ ਬੈਂਚ ਵਿੱਚ ਬੈਠੇ ਜਸਟਿਸ ਦੇਵ ਨੇ ਸਾਲ 2022 ਵਿੱਚ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐਨ ਸਾਈਬਾਬਾ ਨੂੰ ਮਾਓਵਾਦੀ ਲਿੰਕ ਮਾਮਲੇ ਵਿੱਚ ਬਰੀ ਕਰਕੇ ਸੁਰਖੀਆਂ ਬਟੋਰੀਆਂ ਸਨ। ਉਨ੍ਹਾਂ ਨੇ ਜੀਐਨ ਸਾਈਬਾਬਾ ਨੂੰ ਬਰੀ ਕਰ ਦਿੱਤਾ ਅਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਵੀ ਰੱਦ ਕਰ ਦਿੱਤੀ। ਹਾਲਾਂਕਿ, ਬਾਅਦ ਵਿੱਚ ਸੁਪਰੀਮ ਕੋਰਟ ਨੇ ਇਸ ਫੈਸਲੇ ਨੂੰ ਮੁਅੱਤਲ ਕਰ ਦਿੱਤਾ ਅਤੇ ਹਾਈਕੋਰਟ ਦੀ ਨਾਗਪੁਰ ਬੈਂਚ ਨੂੰ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰਨ ਦਾ ਆਦੇਸ਼ ਦਿੱਤਾ।

Scroll to Top