Hardeep Singh Mundian

ਮੋਹਾਲੀ ਦੀ ਮੋਟਰ ਮਾਰਕੀਟ ‘ਚ ਬੂਥ ਤੇ ਦੁਕਾਨਾਂ ਛੇਤੀ ਹੀ ਅਲਾਟ ਕੀਤੀਆਂ ਜਾਣਗੀਆਂ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 25 ਫਰਵਰੀ 2025: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੁਆਰਾ ਐਸ.ਏ.ਐਸ.ਨਗਰ ਦੇ ਸੈਕਟਰ-65 ‘ਚ ਪਿੰਡ ਕੰਬਾਲੀ ਨੇੜੇ ਮੋਟਰ ਮਕੈਨਿਕਾਂ (Motor Mechanics) ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਲਈ ਡਰਾਅ ਕੱਢਿਆ ਜਾ ਚੁੱਕਾ ਹੈ |

ਇਸ ਪ੍ਰੋਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (RERA) ਨਾਲ ਰਜਿਸਟਰ ਕਰਵਾਉਣ ਲਈ ਗਮਾਡਾ (GMADA) ਨੇ ਜਨਵਰੀ 2025 ‘ਚ ਅਪਲਾਈ ਕੀਤਾ ਹੋਇਆ ਹੈ ਅਤੇ RERA ਨਾਲ ਰਜਿਸਟ੍ਰੇਸ਼ਨ ਤੋਂ ਬਾਅਦ ਇਹਨਾਂ ਬੂਥਾਂ/ਦੁਕਾਨਾਂ ਲਈ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ। ਇਹ ਪਹਿਲਕਦਮੀ ਗਮਾਡਾ ਦੇ ਅਲਾਟਮੈਂਟ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਵਪਾਰਕ ਸਥਾਨਾਂ ਦੀ ਅਲਾਟਮੈਂਟ ‘ਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਯਤਨਾਂ ਦਾ ਹਿੱਸਾ ਹੈ।

ਪੰਜਾਬ ਦੇ ਮਾਕਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਹ ਜਾਣਕਾਰੀ ਵਿਧਾਨ ਸਭਾ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦੇ ਜਵਾਬ ‘ਚ ਦਿੱਤੀ ਹੈ। ਉਨ੍ਹਾਂ ਕਿਹਾ ਕਿ ਰੈਗੂਲੇਟਰੀ ਜ਼ਰੂਰਤਾਂ ਦੀ ਪਾਲਣਾ ਕਰਦੇ ਹੋਏ, ਜਾਇਦਾਦ ਦੇ RERA ਨਾਲ ਰਸਮੀ ਤੌਰ ‘ਤੇ ਰਜਿਸਟਰ ਹੋਣ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ। ਉਹ ਇਹ ਜਾਣਕਾਰੀ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ‘ਚ ਗਮਾਡਾ ਵੱਲੋਂ ਬਣਾਈ ਗਈ ਮੋਟਰ ਮਾਰਕੀਟ ਦੀ ਅਲਾਟਮੈਂਟ ਸਬੰਧੀ ਚੁੱਕੇ ਗਏ ਸਵਾਲ ਦੇ ਜਵਾਬ ‘ਚ ਦੇ ਰਹੇ ਸਨ।

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਰੇਰਾ ਨਾਲ ਰਜਿਸਟਰ ਕਰਵਾਉਣ ਲਈ ਗਮਾਡਾ ਵੱਲੋਂ ਜ਼ਰੂਰੀ ਪ੍ਰਕਿਰਿਆ ਪੂਰੀ ਕੀਤੀ ਜਾ ਰਹੀ ਹੈ ਅਤੇ ਰੇਰਾ ਤੋਂ ਰਜਿਸਟ੍ਰੇਸ਼ਨ ਪ੍ਰਾਪਤ ਹੁੰਦੇ ਹੀ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ।

Read More: ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ ‘ਚ ਚੁੱਕਿਆ ਮੋਹਾਲੀ ਦੀ ਮੋਟਰ ਮਾਰਕੀਟ ਦਾ ਮੁੱਦਾ

Scroll to Top