ਚੰਡੀਗੜ੍ਹ, 06 ਦਸੰਬਰ 2023: ਰਾਜਸਥਾਨ ਦੇ ਜੈਪੁਰ ‘ਚ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ (Sukhdev Singh Gogamedi) ਨੂੰ ਗੋਲੀਆਂ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ | ਇਕ ਮੁਲਜ਼ਮ ਦਾ ਨਾਂ ਰੋਹਿਤ ਰਾਠੌਰ ਹੈ ਵਾਸੀ ਨਾਗੌਰ ਦੇ ਮਕਰਾਨਾ ਦਾ ਰਹਿਣ ਵਾਲਾ ਹੈ, ਦੂਜਾ ਨਿਤਿਨ ਫੌਜੀ ਵਾਸੀ ਹਰਿਆਣਾ ਦੇ ਮਹਿੰਦਰਗੜ੍ਹ ਦਾ ਰਹਿਣ ਵਾਲਾ ਹੈ।
ਇਸ ਕਤਲ ਮਾਮਲੇ ਦੇ ਤਾਰ ਹੁਣ ਪੰਜਾਬ ਦੀ ਜੇਲ੍ਹ ਨਾ ਜੁੜ ਦੇ ਵਿਖਾਈ ਦੇ ਰਹੇ ਹਨ, ਪੰਜਾਬ ਪੁਲਿਸ ਨੇ ਮਾਰਚ ਮਹੀਨੇ ਹੀ ਰਾਜਸਥਾਨ ਪੁਲਿਸ ਨੂੰ ਅਲਰਟ ਕਰ ਦਿੱਤਾ ਸੀ ਕਿ ਸੁਖਦੇਵ ਸਿੰਘ ਦਾ ਕਤਲ ਹੋ ਸਕਦਾ ਹੈ। ਲਾਰੈਂਸ ਬਿਸ਼ਨੋਈ ਗੈਂਗ ਦੇ ਸੰਪਤ ਨਹਿਰਾ ਨੇ ਜੇਲ੍ਹ ਦੇ ਬਾਹਰ ਬੈਠੇ ਆਪਣੇ ਸ਼ੂਟਰਾਂ ਨੂੰ ਟਾਸਕ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਕਤਲ ਦੀ ਯੋਜਨਾ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਬਦਮਾਸ਼ ਸੰਪਤ ਨਹਿਰਾ (ਲਾਰੈਂਸ ਬਿਸ਼ਨੋਈ ਗੈਂਗ) ਵੱਲੋਂ ਬਣਾਈ ਗਈ ਸੀ। ਰਾਜਸਥਾਨ ਪੁਲਿਸ ਨੂੰ ਪੰਜਾਬ ਪੁਲਿਸ ਤੋਂ ਅਜਿਹੀ ਜਾਣਕਾਰੀ ਦਿੱਤੀ ਗਈ ਸੀ।ਪੰਜਾਬ ਪੁਲਿਸ ਵੱਲੋਂ ਜਾਰੀ ਇੱਕ ਪੱਤਰ ਵੀ ਸਾਹਮਣੇ ਆਇਆ ਹੈ। ਸੰਪਤ ਨਹਿਰਾ ਨੇ ਪੰਜਾਬ ਪੁਲਿਸ ਦੇ ਰਿਮਾਂਡ ਦੌਰਾਨ ਇਹ ਖੁਲਾਸਾ ਕੀਤਾ ਸੀ।
ਜੈਪੁਰ ‘ਚ ਰਾਜਪੂਤ ਕਰਣੀ ਸੈਨਾ ਦੇ ਰਾਜਸਥਾਨ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਦਿਨ-ਦਿਹਾੜੇ ਹੋਏ ਕਤਲ ‘ਤੇ ਪੂਰਾ ਰਾਜਪੂਤ ਭਾਈਚਾਰਾ ਗੁੱਸੇ ‘ਚ ਹੈ। ਸੂਬੇ ਅਤੇ ਦੇਸ਼ ਭਰ ਤੋਂ ਰਾਜਪੂਤ ਆਗੂ ਰਾਜਧਾਨੀ ਜੈਪੁਰ ਪਹੁੰਚ ਰਹੇ ਹਨ। ਬੁੱਧਵਾਰ ਨੂੰ ਜੈਪੁਰ ਸਮੇਤ ਪੂਰੇ ਰਾਜਸਥਾਨ ‘ਚ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਜੈਪੁਰ ‘ਚ ਸ਼੍ਰੀ ਕਰਨੀ ਰਾਜਪੂਤ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ (Sukhdev Singh Gogamedi) ਦੇ ਕਤਲ ਦੇ ਵਿਰੋਧ ‘ਚ ਭੀਲਵਾੜਾ ਅਤੇ ਸ਼ਾਹਪੁਰਾ ਜ਼ਿਲਾ ਹੈੱਡਕੁਆਰਟਰ ਤੋਂ ਇਲਾਵਾ ਬਨੇੜਾ ਕਸਬਾ ਬੁੱਧਵਾਰ ਨੂੰ ਬੰਦ ਹੈ। ਰਾਜਪੂਤ ਭਾਈਚਾਰੇ ਦੇ ਸੱਦੇ ‘ਤੇ ਇਹ ਬੰਦ ਰੱਖਿਆ ਗਿਆ ਹੈ। ਰਾਜਪੂਤ ਭਾਈਚਾਰੇ ਦੇ ਸੱਦੇ ‘ਤੇ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਸਾਰੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਦੇਖੇ ਗਏ। ਬੰਦ ਦਾ ਮਿਲਿਆ-ਜੁਲਿਆ ਅਸਰ ਪਿਆ ਹੈ।
ਸੁਖਦੇਵ ਸਿੰਘ ਗੋਗਾਮੇਦੀ ਦੀ ਜੈਪੁਰ ਦੇ ਸ਼ਿਆਮ ਨਗਰ ਜਨਪਥ ਸਥਿਤ ਘਰ ਵਿੱਚ ਵੜ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਰਾਜਸਥਾਨ ਦੇ ਰੋਹਿਤ ਗੋਦਾਰਾ ਗੈਂਗ ਨੇ ਲਈ ਸੀ। ਰੋਹਿਤ ਗੋਦਾਰਾ ਲਾਰੈਂਸ ਗੈਂਗ ਦਾ ਸਾਥੀ ਦੱਸਿਆ ਜਾਂਦਾ ਹੈ। ਰੋਹਿਤ ਗੋਦਾਰਾ ਨੇ ਕੁਝ ਮਹੀਨੇ ਪਹਿਲਾਂ ਸੁਖਦੇਵ ਨੂੰ ਧਮਕੀ ਵੀ ਦਿੱਤੀ ਸੀ। ਰੋਹਿਤ ਗੋਦਾਰਾ ਇੱਕ ਬਦਨਾਮ ਗੈਂਗਸਟਰ ਹੈ ਜੋ ਇਸ ਸਮੇਂ ਭਾਰਤ ਤੋਂ ਭਗੌੜਾ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਉਸ ਦੀ ਜਾਂਚ ਕਰ ਰਹੀ ਹੈ।