ਚੰਡੀਗੜ੍ਹ, 08 ਦਸੰਬਰ 2023: ਦਿੱਲੀ ਕ੍ਰਾਈਮ ਬ੍ਰਾਂਚ ਨੇ 3 ਦਸੰਬਰ ਨੂੰ ਪੰਜਾਬ ਦੇ ਵੱਡੇ ਸ਼ਰਾਬ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ (Deep Malhotra) ਦੇ ਦਿੱਲੀ ਸਥਿਤ ਘਰ ‘ਤੇ ਗੋਲੀਆਂ ਚਲਾਉਣ ਵਾਲੇ ਦੋਵਾਂ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਵੇਂ ਮੁਲਜਮ ਆਕਾਸ਼ ਅਤੇ ਅਖਿਲ ਹਰਿਆਣਾ ਦੇ ਸੋਨੀਪਤ ਦੇ ਰਹਿਣ ਵਾਲੇ ਹਨ। ਦਿੱਲੀ ਪੁਲਿਸ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਵੇਗੀ।
ਦਿੱਲੀ ਕ੍ਰਾਈਮ ਬ੍ਰਾਂਚ ਦੇ ਅਧਿਕਾਰੀਆਂ ਮੁਤਾਬਕ ਪੁਲਿਸ ਨੇ ਸੀਸੀਟੀਵੀ ਦੇ ਜ਼ਰੀਏ ਦੋਵਾਂ ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਗੋਲੀਬਾਰੀ ਤੋਂ ਬਾਅਦ ਮੁਲਜ਼ਮਾਂ ਨੇ ਕਾਰੋਬਾਰੀ ਦੇ ਫ਼ੋਨ ‘ਤੇ ਵੌਇਸ ਨੋਟ ਵੀ ਭੇਜਿਆ ਸੀ। ਦੋਵਾਂ ਮੁਲਜ਼ਮਾਂ ਨੇ ਘਰ ‘ਤੇ 5 ਗੋਲੀਆਂ ਚਲਾਈਆਂ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ।
ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਉਪਰੋਕਤ ਵਾਰਦਾਤ ਨੂੰ ਬੀਤੀ ਐਤਵਾਰ ਸ਼ਾਮ ਕਰੀਬ 6:45 ਵਜੇ ਦੀਪ ਮਲਹੋਤਰਾ (Deep Malhotra) ਦੇ ਦਿੱਲੀ ਸਥਿਤ ਘਰ ‘ਤੇ ਅੰਜ਼ਾਮ ਦਿੱਤਾ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖਾਲ੍ਹੀ ਖੋਲ ਬਰਾਮਦ ਕੀਤੇ ਹਨ। ਪਹਿਲਾਂ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ