July 4, 2024 9:32 pm
Boxing player

ਬਾਕਸਿੰਗ ਖਿਡਾਰਨ ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਗੁਰਦਾਸਪੁਰ, 14 ਸਤੰਬਰ, 2023: ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪਿੰਡ ਪੱਖੋਕੇ ਵਿੱਚ ਇੱਕ ਬਾਕਸਿੰਗ ਖਿਡਾਰਨ (Boxing player) ਨੇ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨਾਲ ਪ੍ਰੈਕਟਿਸ ਕਰਦੇ ਨੌਜਵਾਨ ਵੱਲੋਂ ਕਥਿਤ ਤੌਰ ‘ਤੇ ਵਿਆਹ ਤੋਂ ਇਨਕਾਰ ਕਰਨ ਕਰਕੇ ਬਾਕਸਿੰਗ ਖਿਡਾਰਨ ਨੇ ਇਹ ਖੌਫਨਾਕ ਕਦਮ ਚੁੱਕਿਆ ਹੈ। ਬਾਕਸਿੰਗ ਖਿਡਾਰਨ ਨੇ ਮੌਤ ਤੋਂ ਪਹਿਲਾਂ ਵੀਡੀਓ ਵਿੱਚ ਬੋਲ ਕੇ ਖ਼ੁਦਕੁਸ਼ੀ ਦਾ ਕਰਨ ਦਾ ਕਾਰਨ ਦੱਸਿਆ ਹੈ |

ਇਸ ਮਾਮਲੇ ਸੰਬਧੀ ਡੀਐਸਪੀ ਡੇਰਾ ਬਾਬਾ ਨਾਨਕ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਮਾਂ ਜੀਨਤ ਦੇ ਬਿਆਨਾਂ ਦੇ ਆਧਾਰ ’ਤੇ ਰੋਹਿਤ ਕੁਮਾਰ ਅਤੇ ਉਸਦੇ ਭਰਾ ਸੰਦੀਪ ਖ਼ਿਲਾਫ਼ ਧਾਰਾ 306 ਆਈ.ਪੀ.ਸੀ ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਹੈ| ਉਥੇ ਹੀ ਉਹਨਾਂ ਦੱਸਿਆ ਕਿ ਰੋਹਿਤ ਪੁਲਿਸ ਮੁਲਾਜ਼ਮ ਹੈ ਅਤੇ ਦੋਵਾਂ ਭਰਾਵਾਂ ਖਿਲਾਫ ਕੇਸ ਦਰਜ ਕਰ ਉਹਨਾਂ ਦੀ ਗ੍ਰਿਫਤਾਰੀ ਲਈ ਰੈੱਡ ਕੀਤੀ ਜਾ ਰਹੀ ਹੈ |