Site icon TheUnmute.com

ਪਹਿਲਵਾਨਾਂ ਵਲੋਂ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ, ਛੇ ਪਹਿਲਵਾਨ ਬਿਨਾਂ ਖੇਡੇ ਵਾਪਸ ਪਰਤੇ

Jantar Mantar

ਚੰਡੀਗੜ੍ਹ, 20 ਜਨਵਰੀ 2023 : ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਸਮਰਥਨ ‘ਚ ਹਰਿਆਣਾ ਅਤੇ ਹਿਮਾਚਲ ਦੇ ਪਹਿਲਵਾਨਾਂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਬਾਈਕਾਟ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਅਤੇ ਹਿਮਾਚਲ ਦੇ 6 ਪਹਿਲਵਾਨ ਬਿਨਾਂ ਖੇਡੇ ਮੁਕਾਬਲੇ ਵਿੱਚੋਂ ਵਾਪਸ ਪਰਤੇ ਹਨ। ਇਹ ਕੁਸ਼ਤੀ ਮੁਕਾਬਲਾ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦੇ ਗ੍ਰਹਿ ਨਗਰ ਗੋਂਡਾ ਵਿੱਚ ਕਰਵਾਇਆ ਜਾ ਰਿਹਾ ਹੈ।

ਦਿੱਲੀ ਵਿਖੇ ਜੰਤਰ-ਮੰਤਰ ‘ਤੇ 18 ਜਨਵਰੀ ਤੋਂ ਸ਼ੁਰੂ ਹੋਇਆ ਭਾਰਤੀ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ| ਹੁਣ ਕਈ ਹੋਰ ਪਹਿਲਵਾਨ ਅਤੇ ਕੁਸ਼ਤੀ ਕੋਚ ਧਰਨੇ ਦੇ ਸਮਰਥਨ ਵਿਚ ਆ ਗਏ ਹਨ। ਕਈ ਸਿਆਸਤਦਾਨਾਂ ਨੇ ਵੀ ਵਿਰੋਧ ਕਰ ਰਹੇ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ।

ਇਸ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ (Brij Bhushan Singh) ਨੇ ਮੀਡੀਆ ਨੂੰ ਕਿਹਾ ਕਿ ਜੇਕਰ ਉਹ ਮੂੰਹ ਖੋਲ੍ਹਣਗੇ ਤਾਂ ਸੁਨਾਮੀ ਆ ਜਾਵੇਗੀ। ਬ੍ਰਿਜ ਭੂਸ਼ਣ ਅਸਤੀਫਾ ਨਾ ਦੇਣ ‘ਤੇ ਅੜੇ ਹੋਏ ਹਨ। ਉਨ੍ਹਾਂ ਸ਼ਾਮ ਤੱਕ ਪ੍ਰੈੱਸ ਕਾਨਫਰੰਸ ਕਰਨ ਦੀ ਗੱਲ ਵੀ ਆਖੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰੈਸ ਕਾਨਫਰੰਸ ਵਿੱਚ ਉਹ ਪਹਿਲਵਾਨਾਂ ਦੇ ਪ੍ਰਦਰਸ਼ਨ ਪਿੱਛੇ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕਰਨਗੇ।

ਮੀਡੀਆ ਰਿਪੋਰਟਾਂ ਮੁਤਾਬਕ ਭਾਰਤੀ ਓਲੰਪਿਕ ਸੰਘ ਨੇ ਪਹਿਲਵਾਨਾਂ ਦੀ ਹੜਤਾਲ ਦੇ ਮੱਦੇਨਜ਼ਰ ਆਪਾਤਕਾਲੀਨ ਮੀਟਿੰਗ ਸੱਦੀ ਹੈ। ਮੀਟਿੰਗ ਅੱਜ ਸ਼ਾਮ 5:45 ਵਜੇ ਤੋਂ ਸ਼ੁਰੂ ਹੋ ਸਕਦੀ ਹੈ। ਇਸ ਮਾਮਲੇ ‘ਤੇ ਵਰਚੁਅਲ ਮੀਟਿੰਗ ‘ਚ ਚਰਚਾ ਹੋਣ ਦੀ ਸੰਭਾਵਨਾ ਹੈ।

Exit mobile version