Site icon TheUnmute.com

ਗੁਰਦਾਸਪੁਰ ਦੇ ਇੱਕੋ ਇਲਾਕੇ ਦੇ ਰਹਿਣ ਵਾਲੇ ਪ੍ਰੇਮੀ-ਪ੍ਰੇਮਿਕਾ ਵਲੋਂ ਖੁਦਕੁਸ਼ੀ, 24 ਲੱਖ ਦੀ ਹੋਈ ਸੀ ਠੱਗੀ

suicide

ਚੰਡੀਗੜ੍ਹ, 23 ਮਈ 2023: ਗੁਰਦਾਸਪੂਰ ਮੁਹੱਲਾ ਸ਼ਹਿਜ਼ਾਦਾ ਨੰਗਲ ‘ਚ ਵਿਕਰਾਂਤ ਮਸੀਹ ਅਤੇ ਉਸ ਦੀ ਪ੍ਰੇਮਿਕਾ ਨੇਹਾ ਵਾਲਾ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ (Suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਵਿਕਰਾਂਤ ਮਸੀਹ ਨੇ ਵਿਦੇਸ਼ (ਜਰਮਨੀ) ਜਾਣ ਲਈ ਆਪਣੇ ਰਿਸ਼ਤੇਦਾਰਾਂ ਨੂੰ 24 ਲੱਖ ਰੁਪਏ ਦਿੱਤੇ ਸਨ। ਪਰ ਉਸ ਦੇ ਰਿਸ਼ਤੇਦਾਰਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ।

ਜਿਸ ਕਾਰਨ ਉਕਤ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ। ਇਸ ਤੋਂ ਬਾਅਦ ਉਸਨੇ ਆਪਣੀ ਪ੍ਰੇਮਿਕਾ ਨੇਹਾ ਨੂੰ ਸੂਚਨਾ ਦਿੱਤੀ ਕਿ ਉਸ ਨੇ ਕੋਈ ਚੀਜ਼ ਨਿਗਲ ਲਈ ਹੈ। ਜਿਸ ਤੋਂ ਬਾਅਦ ਉਸ ਦੀ ਪ੍ਰੇਮਿਕਾ ਨੇਹਾ ਨੇ ਵੀ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਤੋਂ ਬਾਅਦ ਦੋਵਾਂ ਦੀ ਮੌਤ ਹੋ ਗਈ।ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ।

Exit mobile version