Brahm Shankar Jimpa

ਬ੍ਰਮ ਸ਼ੰਕਰ ਜਿੰਪਾ ਨੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਜਲ ਸਪਲਾਈ ਪ੍ਰਾਜੈਕਟ ਲੋਕਾਂ ਨੂੰ ਸਪੁਰਦ ਕੀਤੇ

ਮੁਕੇਰੀਆਂ/ਹੁਸ਼ਿਆਰਪੁਰ, 20 ਮਾਰਚ 2023: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ (Brahm Shankar Jimpa) ਨੇ ਉੱਪ ਮੰਡਲ ਮੁਕੇਰੀਆਂ ਵਿਖੇ 1 ਕਰੋੜ 28 ਲੱਖ ਰੁਪਏ ਦੀ ਲਾਗਤ ਵਾਲੇ ਤਿੰਨ ਅਹਿਮ ਜਲ ਸਪਲਾਈ ਪ੍ਰਾਜੈਕਟ ਕੀਤੇ ਲੋਕ ਅਰਪਿਤ ਕੀਤੇ। ਇਨ੍ਹਾਂ ਵਿਚ ਪਿੰਡ ਕਾਲਾ ਮੰਝ ਵਿਖੇ 33.80 ਲੱਖ ਰੁਪਏ, ਪਿੰਡ ਸ਼ੈਰਕੋਵਾਲ ਵਿਖੇ 39.81 ਲੱਖ ਰੁਪਏ ਅਤੇ ਪਿੰਡ ਨੌਸ਼ਹਿਰਾ ਸਿੰਬਲੀ ਵਿਖੇ 55.09 ਲੱਖ ਰੁਪਏ ਦੀ ਲਾਗਤ ਵਾਲੇ ਜਲ ਸਪਲਾਈ ਪ੍ਰਾਜੈਕਟ ਸ਼ਾਮਿਲ ਸਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਲ ਪਿੰਡ ਕਾਲਾ ਮੰਝ ਵਿਖੇ 298 ਘਰਾਂ ਦੇ 1356 ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ। ਇਸੇ ਤਰ੍ਹਾਂ ਪਿੰਡ ਸ਼ੈਰਕੋਵਾਲ ਵਿਖੇ 154 ਘਰਾਂ ਦੇ 971 ਵਿਅਕਤੀਆਂ ਅਤੇ ਪਿੰਡ ਨੌਸ਼ਹਿਰਾਂ ਸਿੰਬਲੀ ਦੇ 299 ਘਰਾਂ ਦੇ 1590 ਵਿਅਕਤੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇਗਾ।

ਇਸ ਤੋਂ ਪਹਿਲਾਂ ਰੈਸਟ ਹਾਊਸ ਮੁਕੇਰੀਆਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ (Brahm Shankar Jimpa) ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਜਿਥੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਕਿਸਾਨਾਂ ਨੂੰ ਖੇਤੀ ਕੰਮਾਂ ਵਿਚ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਵਾਉਣ ਲਈ ਵੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁਕੇਰੀਆਂ ਸਿਵਲ ਹਸਪਤਾਲ ਦੀ ਨਵੀਂ ਇਮਾਰਤ ਦੀ ਵੁਸਾਰ0ੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਹਲਕਾ ਇੰਚਾਰਜ ਪ੍ਰੋ. ਜੀ. ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਿਗਰਾਨ ਇੰਜੀਨੀਅਰ ਰਾਜੇਸ਼ ਦੂਬੇ, ਐਕਸੀਅਨ ਅਨੁਜ ਸ਼ਰਮਾ, ਡੀ. ਐਸ. ਪੀ ਕੁਲਵਿੰਦਰ ਸਿੰਘ ਵਿਰਕ, ਨਾਇਬ ਤਹਿਸੀਲਦਾਰ ਤਰਸੇਮ ਲਾਲ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Scroll to Top