ਹੁਸ਼ਿਆਰਪੁਰ, 21 ਜੂਨ 2023: ਪੰਜਾਬ ਕੈਬਿਨਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਯੋਗ (Yoga) ਸਾਡੇ ਰਿਸ਼ੀ-ਮੁਨੀਆਂ ਦੀ ਮਹਾਨ ਪ੍ਰੰਪਰਾ ਹੈ ਅਤੇ ਅਤੇ ਇਹ ਮਨ ਅਤੇ ਸਰੀਰ ਦੋਵਾਂ ਦਾ ਹੀ ਵਿਕਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਸੂਬੇ ਵਿਚ ਸੀ.ਐਮ. ਦੀ ਯੋਗਸ਼ਾਲਾ ਰਾਹੀਂ ਯੋਗ ਪ੍ਰਤੀ ਜਾਗ੍ਰਤੀ ਫੈਲਾਈ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਉਹ ਅੱਜ ਸਵੇਰੇ ਵਿਸ਼ਵ ਯੋਗ ਦਿਵਸ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਮਾਹਿਰ ਯੋਗ ਅਧਿਆਪਕਾਂ ਨੇ ਲੋਕਾਂ ਨੂੰ ਯੋਗ ਦੇ ਮਹੱਤਵ, ਲਾਭ ਅਤੇ ਯੋਗ (Yoga) ਕਿਰਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ (ਹੈਡ:) ਮਨਜੀਤ ਕੌਰ, ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਨਰੇਸ਼ ਮਾਹੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਰਤਮਾਨ ਦੇ ਤੇਜ਼ ਲਾਈਫ ਸਟਾਈਲ ਕਾਰਨ ਹੋ ਰਹੇ ਤਣਾਅ ਤੋਂ ਮੁਕਤੀ ਪਾਉਣ ਲਈ ਯੋਗ ਇਕ ਕਾਰਗਰ ਹਥਿਆਰ ਹੈ, ਜੋ ਕਿ ਸਾਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਸਿਹਤਮੰਦ ਰੱਖਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਸਵੇਰੇ ਜੇਕਰ ਅਸੀਂ ਸਹੀ ਤਰੀਕੇ ਨਾਲ ਯੋਗ ਕਿਰਿਆਵਾਂ ਅਪਣਾਈਏ, ਤਾਂ ਅਸੀਂ ਪੂਰਨ ਰੂਪ ਵਿਚ ਆਪਣੇ ਆਪ ਨੂੰ ਫਿੱਟ ਰੱਖ ਸਕਦੇ ਹਾਂ। ਉਨ੍ਹਾਂ ਨੌਜਵਾਨਾਂ ਨੂੰ ਯੋਗ ਅਪਣਾ ਕੇ ਨਸ਼ੇ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਸਨਮਾਨਿਤ ਕੀਤਾ। ਜ਼ਿਲ੍ਹਾ ਪੱਧਰੀ ਸਮਾਰੋਹ ਤੋਂ ਇਲਾਵਾ ਜ਼ਿਲ੍ਹੇ ਵਿਚ ਚੱਲ ਰਹੀ ਸਰਕਾਰੀ ਆਯੂਰਵੈਦਿਕ ਡਿਸਪੈਂਸਰੀਆਂ ਮੋਨਾ ਕਲਾਂ, ਬੋਹਨ, ਹਰਦੋਖਾਨਪੁਰ, ਨੰਗਲ ਬਿਹਾਲ ਅਤੇ ਦਾਤਾਰਪੁਰ ਵਿਚ ਵੀ ਵਿਸ਼ਵ ਯੋਗ ਦਿਵਸ ਮਨਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲ, ਡਾ. ਹਰੀਸ਼ ਭਾਟੀਆ, ਡਾ. ਹਰਦੀਪ ਦੁੱਗਲ, ਡਾ. ਸ਼ਿਵਦੀਪ ਸਿੰਘ, ਡਾ. ਦੀਪਤੀ, ਡਾ. ਸੀਮਾ, ਡਾ. ਗੁਰਪ੍ਰੀਤ, ਯੋਗ ਅਚਾਰਿਆ ਸੁਰਿੰਦਰ ਕੁਮਾਰ, ਯੋਗਾ ਇੰਸਟਰੱਕਟਰ ਡਾ. ਰੁਪਿੰਦਰਜੀਤ, ਡਾ. ਕਾਮਿਨੀ, ਡਾ. ਸੁਭਮ, ਡਾ. ਮਨਜਿੰਦਰ ਸਿੰਘ ਸੇਠੀ, ਡਾ. ਕਰੁਣਾ ਸ਼ਰਮਾ, ਡਾ. ਮਨੋਜ ਕੁਮਾਰ, ਵਿਸ਼ਾਲ ਪਠਾਨੀਆ, ਦਲਜੀਤ ਕੌਰ ਸਮੇਤ ਆਯੂਰਵੈਦਿਕ ਵਿਭਾਗ ਦਾ ਸਟਾਫ਼ ਹੋਰਨਾਂ ਵਿਭਾਗਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।