ਚੰਡੀਗ੍ਹੜ, 14 ਜੁਲਾਈ 2023: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ | ਪੰਜਾਬ ਦੇ ਕਈ ਜ਼ਿਲ੍ਹੇ ਪਾਣੀ ਦੀ ਮਾਰ ਹੇਠ ਹਨ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਮੋਹਾਲੀ (Mohali) ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਜਾ ਰਹੀ ਹੈ |
ਬੈਠਕ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਮੱਦਦ ਲੋਕਾਂ ਤੱਕ ਪਹੁੰਚਾਉਣੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ | ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਔਖੀ ਘੜੀ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੀ ਖੁੱਲ੍ਹੇ ਦਿਲ ਨਾਲ ਮੱਦਦ ਕਰਨੀ ਚਾਹੀਦੀ ਹੈ।