Site icon TheUnmute.com

Breaking: ਹਰਜਿੰਦਰ ਸਿੰਘ ਧਾਮੀ ਮੁੜ ਤੋਂ ਬਣੇ SGPC ਦੇ ਪ੍ਰਧਾਨ

28 ਅਕਤੂਬਰ 2024: ਮੁੜ ਤੋਂ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) SGPC ਦੇ ਪ੍ਰਧਾਨ ਬਣੇ ਹਨ, ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ 107 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਹੈ, ਉਥੇ ਹੀ ਵਿਰੋਧੀ ਧਿਰ ਬੀਬੀ ਜਗੀਰ ਕੌਰ ਨੂੰ ਸਿਰਫ 33 ਵੋਟਾਂ ਪਈਆਂ ਹਨ| ਦੱਸ ਦੇਈਏ ਕਿ ਧਾਮੀ ਚੌਥੀ ਵਾਰ SGPC ਦੇ ਪ੍ਰਧਾਨ ਬਣੇ ਹਨ|ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਅੱਜ ਕੁੱਲ 141 ਮੈਂਬਰਾਂ ਨੇ ਵੋਟਾਂ ਪਾਈਆਂ।ਜਰਨਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੱਥ ਖੜ੍ਹੇ ਕਰਵਾ ਕੇ ਸਰਬਸੰਮਤੀ ਦੀ ਅਪੀਲ ਕੀਤੀ ਸੀ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਪੀਲ ਮਗਰੋਂ ਵਿਰੋਧੀ ਧਿਰ ਨੇ ਵੋਟਿੰਗ ਦੀ ਮੰਗ ਕੀਤੀ ਗਈ ਸੀ।

ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਸਾਲਾਨਾ ਜਰਨਲ ਇਜਲਾਸ ‘ਚ ਵਕੀਲ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਚੁਣੇ ਗਏ ਜਦਕਿ ਜਨਰਲ ਸਕੱਤਰ ਸਰਦਾਰ ਸ਼ੇਰ ਸਿੰਘ ਮੰਡਵਾਲਾ ਚੁਣੇ ਗਏ ਹਨ ਇਸਦੇ ਨਾਲ ਹੀ ,ਸ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾ ਚੁਣੇ ਗਏ ਹਨ, ਜੂਨੀਅਰ ਮੀਤ ਪ੍ਰਧਾਨ ਸ ਬਲਦੇਵ ਸਿੰਘ ਕਲਿਆਣ ਚੁਣੇ ਗਏ ਹਨ ਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਹੋਈ।

 

ਜਿਸਦੇ ਵਿੱਚ ਪਹਿਲੇ ਨੰਬਰ ਤੇ
ਬੀਬੀ ਹਰਜਿੰਦਰ ਕੌਰ
ਸ. ਅਮਰੀਕ ਸਿੰਘ ਵਿਛੋਆ
ਸ. ਸੁਰਜੀਤ ਸਿੰਘ ਤੁਗਲਵਾਲਾ
ਸ. ਪਰਮਜੀਤ ਸਿੰਘ ਖ਼ਾਲਸਾ
ਸ. ਸੁਰਜੀਤ ਸਿੰਘ ਗੜ੍ਹੀ
ਸ. ਬਲਦੇਵ ਸਿੰਘ ਕਾਇਮਪੁਰ
ਸ. ਦਲਜੀਤ ਸਿੰਘ ਭਿੰਡਰ
ਸ. ਸੁਖਹਰਪ੍ਰੀਤ ਸਿੰਘ ਰੋਡੇ
ਸ. ਰਵਿੰਦਰ ਸਿੰਘ ਖ਼ਾਲਸਾ
ਸ. ਜਸਵੰਤ ਸਿੰਘ ਪੁੜੈਣ
ਸ. ਪਰਮਜੀਤ ਸਿੰਘ ਰਾਏਪੁਰ
ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਬੀਬੀ ਜਗੀਰ ਕੌਰ ਵਿਚਾਲਾ ਨਜ਼ਰ ਆਇਆ। ਜਾਣਕਾਰੀ ਅਨੁਸਾਰ ਅੱਜ ਪੂਰੇ ਪੰਜਾਬ ਦੇ ਮੈਂਬਰਾਂ ਤੋਂ ਇਲਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਐੱਸਜੀਪੀਸੀ ਮੈਂਬਰ ਗੁਰਿੰਦਰ ਸਿੰਘ ਬਾਵਾ ਵੀ ਉਚੇਚੇ ਤੌਰ ਉਤੇ ਪਹੁੰਚੇ ਸਨ।

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ। ਜਿਨ੍ਹਾਂ ਵਿਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰ ਅਯੋਗ ਪਾਏ ਗਏ ਹਨ। ਵੋਟ ਪਾਉਣ ਵਾਲੇ ਕੁੱਲ ਮੈਂਬਰਾਂ ਦੀ ਗਿਣਤੀ 148 ਹੈ।

 

ਹੁਣ ਜ਼ਿਕਰ ਕਰਦੇ ਹਾਂ ਕਿ ਐੱਸਜੀਪੀਸੀ ਦੇ ਮੈਂਬਰਾਂ ਵਿੱਚ ਕੌਣ-ਕੌਣ ਸ਼ਾਮਿਲ ਹੁੰਦਾ ਹੈ?

ਪੰਜ ਤਖ਼ਤਾਂ ਦੇ ਜਥੇਦਾਰ, ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ, 15 ਨਾਮਜ਼ਦ ਮੈਂਬਰ ਅਤੇ 170 ਚੁਣੇ ਹੋਏ ਮੈਂਬਰਾਂ ਸਮੇਤ ਐੱਸਜੀਪੀਸੀ ਦੇ 191 ਮੈਂਬਰ ਹੁੰਦੇ ਹਨ। ਇਨ੍ਹਾਂ ਵਿੱਚ ਤਕਰੀਬਨ 30 ਸੀਟਾਂ ਔਰਤਾਂ ਲਈ ਰਾਖਵੀਆਂ ਹੁੰਦੀਆਂ ਹਨ।

 

ਇਹ ਡਬਲ ਸੀਟਾਂ ਹੁੰਦੀਆਂ ਹਨ ਯਾਨੀ ਇਥੋਂ ਇੱਕ ਮਹਿਲਾ ਮੈਂਬਰ ਅਤੇ ਦੂਸਰਾ ਕੋਈ ਵੀ ਸਾਬਤ ਸੂਰਤ ਸਿੱਖ ਮੈਂਬਰ ਹੋ ਸਕਦਾ ਹੈ।

ਕਾਬਿਲੇਗੌਰ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ।

 

ਸ਼੍ਰੋਮਣੀ ਕਮੇਟੀ ਦੀ ਪਹਿਲੀ ਚੋਣ ਕਦੋਂ ਹੋਈ ਸੀ
ਗੁਰਦੁਆਰਾ ਐਕਟ 1925 ਤਹਿਤ ਬਣੀ ਸ਼੍ਰੋਮਣੀ ਕਮੇਟੀ ਦੀ ਪਹਿਲੇ 21 ਸਾਲਾਂ ਦੀ ਕਹਾਣੀ ਬੜੀ ਰੋਚਕ ਹੈ। ਪਹਿਲੀ ਗੁਰਦੁਆਰਾ ਚੋਣ 18 ਜੂਨ 1926 ਨੂੰ ਕਰਵਾਈ ਸੀ।

ਚੋਣ ਸੰਗਰਾਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਕਾਬਲੇ ‘ਚ ਸਰਦਾਰ ਬਹਾਦਰ ਮਹਿਤਾਬ ਸਿੰਘ ਦਾ ਧੜਾ ਨਿੱਤਰਿਆ ਸੀ। ਸਰਦਾਰ ਬਹਾਦਰ ਧੜੇ ਨੂੰ ਪੰਜਾਬ ਸਰਕਾਰ ਦੀ ਸ਼ਹਿ ਸੀ ਤੇ ਮਹਾਰਾਜਾ ਪਟਿਆਲਾ ਦੀ ਹੱਲਾਸ਼ੇਰੀ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜਾਹ ਸਾਲਾ ਇਤਿਹਾਸ’ ਨਾਂਅ ਦੀ ਕਿਤਾਬ ਵਿੱਚ ਇਹ ਗੱਲ ਦਰਜ ਕੀਤੀ ਗਈ ਹੈ ਕਿ ਮਹਾਰਾਜਾ ਭੁਪਿੰਦਰ ਸਿੰਘ 1926 ਨੂੰ ਨਰੇਂਦਰ ਮੰਡਲ ਦੇ ਚਾਂਸਲਰ ਬਣ ਕੇ ਵਿਫਰ ਗਏ ਸੀ।

ਚੋਣ ਸੰਗਰਾਮ ਸ਼ੁਰੂ ਹੋਇਆ। ਇੱਕ ਦੂਜੇ ਖਿਲਾਫ਼ ਧੂੰਆਧਾਰ ਪ੍ਰਚਾਰ ਹੋਇਆ ਤੇ ਵੋਟਾਂ ਪਈਆਂ।

120 ਸੀਟਾਂ ਦੇ ਨਤੀਜੇ ਨਿਕਲੇ। ਸ਼੍ਰੋਮਣੀ ਅਕਾਲੀ ਦਲ ਦੇ 85 ਮੈਂਬਰ ਕਾਮਯਾਬ ਹੋਏ। ਸਰਦਾਰ ਬਹਾਦਰ ਨੂੰ 26 ਸੀਟਾਂ ਮਿਲੀਆਂ, ਸੁਧਾਰ ਕਮੇਟੀ ਦੇ 5 ਉਮੀਦਵਾਰ ਜਿੱਤੇ ਅਤੇ 4 ਆਜ਼ਾਦ ਉਮੀਦਵਾਰ ਜਿੱਤੇ।

ਲੋਕ ਮੱਤ ਰਾਹੀ ਚੁਣੀ ਗਈ ਪਹਿਲੀ ਸ਼੍ਰੋਮਣੀ ਕਮੇਟੀ ਦੀ ਪਹਿਲੀ ਮੀਟਿੰਗ ਮਿਤੀ 4 ਨਵੰਬਰ 1926 ਨੂੰ ਟਾਊਨ ਹਾਲ ਅੰਮ੍ਰਿਤਸਰ ਵਿਖੇ ਹੋਈ ।

Exit mobile version