20 ਜਨਵਰੀ 2025: ਲੁਧਿਆਣਾ (ludhiana) ਵਾਸੀਆਂ ਦੀ ਉਡੀਕ ਖਤਮ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਿੰਸੀਪਲ ਇੰਦਰਜੀਤ (Principal Inderjit Kaur) ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ (Aam Aadmi Party Punjab President and Cabinet Minister Aman Arora) ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਨਾਮ ਦਾ ਐਲਾਨ ਕੀਤਾ ਹੈ। ਜਦੋਂ ਕਿ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਸ਼ਹਿਰ ਨੂੰ ਇੱਕ ਮਹਿਲਾ ਮੇਅਰ ਮਿਲੇਗੀ। ਲੁਧਿਆਣਾ ਦੇ ਮੇਅਰ ਦੀ ਸੀਟ ਮਹਿਲਾ ਕੌਂਸਲਰਾਂ ਲਈ ਰਾਖਵੀਂ ਹੈ। ਲੁਧਿਆਣਾ ਨੂੰ ਅੱਜ 20 ਜਨਵਰੀ ਨੂੰ ਆਪਣਾ 7ਵਾਂ ਮੇਅਰ ਮਿਲਿਆ। ਇਸ ਦੀਆਂ ਤਿਆਰੀਆਂ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਸਨ।
ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ… ਭਗਵੰਤ ਮਾਨ ਦਾ ਟਵੀਟ ਵੀ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਦੇ ਅਹੁਦੇ ਲਈ ਪ੍ਰਿੰਸ ਜੌਹਰ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਪਹਿਲਾਂ ਤੋਂ ਸ਼ੁਭਕਾਮਨਾਵਾਂ।
Read More: ਭਾਜਪਾ ਨੇ ਮੇਅਰ ਦੇ ਅਹੁਦੇ ਲਈ ਅਨੂਪ ਗੁਪਤਾ ਨੂੰ ਐਲਾਨਿਆ ਉਮੀਦਵਾਰ