ਖੰਨਾ 5 ਸਤੰਬਰ 2024: ਈਡੀ (ED) ਦੀ ਛਾਪੇਮਾਰੀ ਤੋਂ ਬਾਅਦ ਕਾਂਗਰਸੀ ਆਗੂ ਰਾਜਦੀਪ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਉਸ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਉਸ ਨੂੰ ਅਦਾਲਤ (COURT) ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ।
ਇੱਥੇ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਰਾਜਦੀਪ ਸਿੰਘ ਨਾਗਰਾ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ‘ਤੇ ਬੀਤੀ ਸਵੇਰੇ ਈਡੀ ਵੱਲੋਂ ਛਾਪੇਮਾਰੀ (RAID) ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਦੇਰ ਰਾਤ ਤੱਕ ਜਾਰੀ ਰਹੀ ਅਤੇ ਉਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਰਾਜਦੀਪ ਸਿੰਘ ਨਾਗਰਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦਾ ਕਰੀਬੀ ਵੀ ਮੰਨਿਆ ਜਾਂਦਾ ਹੈ।
ਇੱਥੇ ਦੱਸ ਦੇਈਏ ਕਿ ਇਹ ਗ੍ਰਿਫਤਾਰੀ ਅਤੇ ਛਾਪੇਮਾਰੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਟੈਂਡਰ ਘੁਟਾਲੇ ਨਾਲ ਸਬੰਧਤ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵੀ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ ।