10 ਜੂਨ 2025: ਆਸਟਰੀਆ (Austrian) ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਗ੍ਰਾਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਆਸਟਰੀਆ ਪ੍ਰੈਸ ਏਜੰਸੀ ਦੀ ਰਿਪੋਰਟ ਅਨੁਸਾਰ, ਗ੍ਰਾਜ਼ ਸ਼ਹਿਰ ਦੇ ਮੇਅਰ ਨੇ ਕਿਹਾ ਕਿ ਇਸ ਗੋਲੀਬਾਰੀ ਵਿੱਚ 7 ਵਿਦਿਆਰਥੀਆਂ ਸਮੇਤ 9 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋ ਗਏ ਹਨ ।ਪੁਲਿਸ ਨੇ ਇਲਾਕੇ ਵਿੱਚ ਇੱਕ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲੋਕਾਂ ਨੂੰ ਉੱਥੋਂ ਦੂਰ ਰਹਿਣ ਲਈ ਕਿਹਾ ਗਿਆ ਹੈ।
ਆਸਟ੍ਰੀਆ ਦੀਆਂ ਮੀਡੀਆ ਰਿਪੋਰਟਾਂ (Media report) ਅਨੁਸਾਰ, ਸਵੇਰੇ 10 ਵਜੇ ਦੇ ਕਰੀਬ ਸਕੂਲ ਦੇ ਅੰਦਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਇਸ ਤੋਂ ਤੁਰੰਤ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਸਥਾਨਕ ਮੀਡੀਆ ਦਾ ਕਹਿਣਾ ਹੈ ਕਿ ਹਮਲਾਵਰ ਮਾਰਿਆ ਗਿਆ ਹੋ ਸਕਦਾ ਹੈ, ਪਰ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ।ਪੁਲਿਸ ਬੁਲਾਰੇ ਸਾਬਰੀ ਯੋਰਗੁਨ ਨੇ ਕਿਹਾ ਕਿ ਪੁਲਿਸ ਅਜੇ ਵੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉੱਥੇ ਕੀ ਹੋਇਆ। ਇਸ ਸਮੇਂ ਮੌਕੇ ‘ਤੇ ਸਪੈਸ਼ਲ ਫੋਰਸ ਕੋਬਰਾ ਤਾਇਨਾਤ ਹੈ।
ਸਰਕਾਰੀ ਮੀਡੀਆ ORF ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਗੋਲੀਬਾਰੀ ਵਿੱਚ ਕਈ ਵਿਦਿਆਰਥੀ ਅਤੇ ਅਧਿਆਪਕ ਗੰਭੀਰ ਜ਼ਖਮੀ ਹੋ ਗਏ ਹਨ। ਰਿਪੋਰਟਾਂ ਅਨੁਸਾਰ, ਸ਼ੱਕੀ ਹਮਲਾਵਰ ਸ਼ਾਇਦ ਉਸੇ ਸਕੂਲ ਦਾ ਵਿਦਿਆਰਥੀ ਸੀ ਅਤੇ ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ।ਗ੍ਰੇਜ਼ ਆਸਟ੍ਰੀਆ ਦਾ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ, ਜੋ ਦੇਸ਼ ਦੇ ਦੱਖਣ-ਪੂਰਬ ਵਿੱਚ ਸਥਿਤ ਹੈ ਅਤੇ ਉੱਥੇ ਲਗਭਗ 3 ਲੱਖ ਲੋਕ ਰਹਿੰਦੇ ਹਨ।
Read More: ਟੋਰਾਂਟੋ ‘ਚ ਚੱਲੀਆਂ ਗੋ.ਲੀ.ਆਂ, 1 ਦੀ ਮੌ.ਤ