ਅੰਮ੍ਰਿਤਸਰ , 3 ਅਗਸਤ 2024 : ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਦੁਪਹਿਰ ਡੇਢ ਵਜੇ ਦੇ ਕਰੀਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦੋ ਮੁਲਾਜ਼ਮਾਂ ਦੀ ਆਪਸ ‘ਚ ਝੜੱਪ ਹੋ ਗਈ | ਇਸ ਦੌਰਾਨ ਇੱਕ SGPC ਮੁਲਾਜ਼ਮ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਕ ਸੇਵਾਦਾਰ ਸੁਖਬੀਰ ਸਿੰਘ ਨੇ ਆਪਸੀ ਰੰਜਿਸ਼ ਦੇ ਚੱਲਦਿਆਂ ਅਕਾਊਂਟਸ ਬ੍ਰਾਂਚ ਦੇ ਦਰਬਾਰਾ ਸਿੰਘ ’ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਕਿ ਦਰਬਾਰਾ ਸਿੰਘ ਉਸ ਵੇਲੇ ਦੁਪਹਿਰ ਦਾ ਖਾਣਾ ਖਾ ਰਿਹਾ ਸੀ। ਜ਼ਖਮੀ ਮੁਲਾਜ਼ਮ ਨੂੰ ਐਂਬੂਲੈਂਸ ਰਾਹੀਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਮੰਦਭਾਗੀ ਘਟਨਾ ਦੀ ਨਿੰਦਾ ਕੀਤੀ ਹੈ |