ਅੰਮ੍ਰਿਤਸਰ, 30 ਅਗਸਤ 2024: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਸਹਿਬਾਨਾਂ ਦੀ ਇਕੱਤਰਤਾ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ‘ਤੇ ਫੈਸਲਾ ਦਿੱਤਾ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫੈਸਲਾ ਦਿੰਦਿਆਂ ਕਿਹਾ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਪੰਜ ਤਖ਼ਤਾਂ ਦੇ ਜਥੇਦਾਰਾਂ ਸਹਿਬਾਨਾਂ ਦੀ ਮੌਜੂਦਗੀ ‘ਚ ਮੁਆਫ਼ੀ ਨਹੀਂ ਮੰਗਦੇ ਓਦੋਂ ਤੱਕ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ | ਇਸਦੇ ਨਾਲ ਹੀ ਉਸ ਸਮੇਂ ਦੌਰਾਨ ਅਕਾਲੀ ਦਲ ‘ਚ ਰਹੇ ਕੈਬਿਨਟ ਮੰਤਰੀਆਂ ਨੂੰ 15 ਦਿਨ ‘ਚ ਸਪੱਸ਼ਟੀਕਰਨ ਦੇਣਾ ਪਵੇਗਾ |
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਇੱਕ ਨਿਮਾਣੇ ਸਿੱਖ ਵਾਂਗ ਪੇਸ਼ ਹੋਏ | ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਵੱਡੀ ਢਾਹ ਲੱਗੀ ਹੈ | ਇਸ ਲਈ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ |