Site icon TheUnmute.com

Bribe Case: ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Vigilance Bureau
ਚੰਡੀਗੜ੍ਹ, 15 ਜਨਵਰੀ 2025: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਮਾਲ ਸਰਕਲ ਚੋਗਾਵਾ ‘ਚ ਤਾਇਨਾਤ ਪਟਵਾਰੀ ਹਰਸਿਮਰਤਜੀਤ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ (Bribe Case) ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ |

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਕੋਹਾਲਾ, ਤਹਿਸੀਲ ਲੋਪੋਕੇ, ਅੰਮ੍ਰਿਤਸਰ ਦੇ ਵਸਨੀਕ ਸਰਮੇਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਬੁਲਾਰੇ ਨੇ ਦੱਸਿਆ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਨੇ 2019-2020 ਦੀ ਜਮ੍ਹਾਂਬੰਦੀ ‘ਚ ਜਾਣਬੁੱਝ ਕੇ ਕੀਤੀ ਗੜਬੜੀ ਨੂੰ ਸੁਧਾਰਨ ਲਈ ਉਸ ਤੋਂ 20000 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ।

ਉਕਤ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ‘ਚ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

Read More: ਲੁਧਿਆਣਾ ਵਿਖੇ ਗਲਾਡਾ ਦੀ ਬੀਬੀ ਕਲਰਕ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
Exit mobile version