Site icon TheUnmute.com

Bribe: ਮੋਟਰ ਵਹੀਕਲ ਇੰਸਪੈਕਟਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Vigilance Bureau

ਚੰਡੀਗੜ੍ਹ, 12 ਦਸੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਮੋਟਰ ਵਹੀਕਲ ਇੰਸਪੈਕਟਰ ਤੇ ਉਸ ਦੇ ਸਾਥੀ ਨੂੰ 14 ਹਜ਼ਾਰ ਰੁਪਏ ਰਿਸ਼ਵਤ ਲੈਣ (Bribe case) ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਬਿਊਰੋ ਨੇ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ ਗੁਰਮੀਤ ਸਿੰਘ ਤੇ ਉਸ ਦੇ ਸਾਥੀ ਅਨਿਲ ਵਾਸੀ ਪਟਿਆਲਾ ਨੂੰ ਗ੍ਰਿਫਤਾਰ ਹੈ |

ਵਿਜੀਲੈਂਸ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰੀ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਹੈ | ਸ਼ਿਕਾਇਤਕਰਤਾ ਦਿਨੇਸ਼ ਕੁਮਾਰ ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ |

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਸੀ ਕਿ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਪ੍ਰਵਾਨਗੀ ਸਰਟੀਫਿਕੇਟ ਜਾਰੀ ਕਰਨ ਅਤੇ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਵਿਜੀਲੈਂਸ ਮੁਤਾਬਕ (Vigilance Bureau) ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ‘ਚ ਦੋਵਾਂ ਮੁਲਜ਼ਮਾਂ ਗੁਰਮੀਤ ਸਿੰਘ (ਐਮ.ਵੀ.ਆਈ.) ਅਤੇ ਉਸਦੇ ਨਿੱਜੀ ਏਜੰਟ ਅਨਿਲ ਨੂੰ ਸ਼ਿਕਾਇਤਕਰਤਾ ਤੋਂ 14 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰਾਂ ਦੀ ਹਾਜ਼ਰੀ ‘ਚ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਦੌਰਾਨ ਵਿਜੀਲੈਂਸ ਨੇ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਹੈ। ਇਸ ਸੰਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ |

Read More: Kisan Andolan: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ PM ਮੋਦੀ ਨੂੰ ਲਿਖਿਆ ਪੱਤਰ, ਦਿੱਤੀ ਚਿਤਾਵਨੀ

Exit mobile version