Bribe

Bribe: ਜੱਦੀ ਜ਼ਮੀਨ ਦਾ ਇੰਤਕਾਲ ਬਦਲੇ ਪਟਵਾਰੀ ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 03 ਜੁਲਾਈ 2024: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪਠਾਨਕੋਟ ਦੇ ਹਲਕਾ ਦੌਲਤਪੁਰ ‘ਚ ਤਇਨਾਤ ਪਟਵਾਰੀ ਅਕਸ਼ਦੀਪ ਸਿੰਘ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ | ਵਿਜੀਲੈਂਸ ਨੇ ਦੱਸਿਆ ਕਿ ਪਿੰਡ ਢੱਕੀ ਦੇ ਵਾਸੀ ਜਗਜੀਤ ਸਿੰਘ ਦੀ ਸ਼ਿਕਾਇਤ ‘ਤੇ ਪਟਵਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ |

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸਦੀ ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ ਉਸਤੋਂ 4 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਮੰਗੀ | ਵਿਜੀਲੈਂਸ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਉਕਤ ਪਟਵਾਰੀ ਨੂੰ ਕਾਬੂ ਕਰ ਲਿਆ | ਪਟਵਾਰੀ ਅਕਸ਼ਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Scroll to Top