July 7, 2024 12:14 pm
Ajit Doval

ਅੱਤਵਾਦੀਆਂ ‘ਤੇ ਪਾਬੰਦੀ ਲਗਾਉਣ ਲਈ ਬ੍ਰਿਕਸ ਮਿਲ ਕੇ ਕੰਮ ਕਰ ਸਕਦੈ: ਅਜੀਤ ਡੋਭਾਲ

ਚੰਡੀਗੜ੍ਹ, 26 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਚੀਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬ੍ਰਿਕਸ ਸਮੂਹ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਪਾਬੰਦੀਆਂ ਦੇ ਤਹਿਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧ ਨੂੰ ਸੂਚੀਬੱਧ ਕਰਨ ਲਈ ਮਿਲ ਕੇ ਕੰਮ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਕਿਰਿਆ ਨੂੰ ਰਾਜਨੀਤੀ ਅਤੇ ਦੋਗਲੇ ਮਾਪਦੰਡਾਂ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।

ਅਜੀਤ ਡੋਭਾਲ (Ajit Doval) ਨੇ ਦੱਖਣੀ ਅਫਰੀਕਾ ਦੇ ਜੋਹਾਨਸਬਰਗ ਵਿੱਚ ਬ੍ਰਿਕਸ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਮੀਟਿੰਗ ਦੌਰਾਨ ਇਹ ਟਿੱਪਣੀਆਂ ਕੀਤੀਆਂ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਤੁਹਾਨੂੰ ਦੱਸ ਦਈਏ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਕਰੀਬੀ ਕਹੇ ਜਾਣ ਵਾਲੇ ਵਾਂਗ ਯੀ ਨੂੰ ਮੰਗਲਵਾਰ ਨੂੰ ਹੀ ਚੀਨ ਦਾ ਵਿਦੇਸ਼ ਮੰਤਰੀ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੋਭਾਲ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਅੱਤਵਾਦ ਵਿਰੋਧੀ ਪਾਬੰਦੀਆਂ ਪ੍ਰਣਾਲੀ ਦੁਆਰਾ ਅੱਤਵਾਦੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧਾਂ ਦੀ ਸੂਚੀ ਇਕ ਅਜਿਹਾ ਖੇਤਰ ਹੈ ਜਿਸ ਵਿਚ ਬ੍ਰਿਕਸ ਦੇਸ਼ ਮਿਲ ਕੇ ਕੰਮ ਕਰ ਸਕਦੇ ਹਨ। ਕਿਸੇ ਦੇਸ਼ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਪਾਬੰਦੀ ਕਮੇਟੀ ਦਾ ਫੈਸਲਾ ਰਾਜਨੀਤੀ ਅਤੇ ਦੋਹਰੇ ਮਾਪਦੰਡਾਂ ਤੋਂ ਮੁਕਤ ਹੋਵੇ।

ਜਿਕਰਯੋਗ ਹੈ ਕਿ ਚੀਨ ਅਤੇ ਪਾਕਿਸਤਾਨ ਦੇ ਸਬੰਧ ਬਹੁਤ ਚੰਗੇ ਹਨ। ਉਨ੍ਹਾਂ ਦੀ ਦੋਸਤੀ ਕਿਸੇ ਦੇਸ਼ ਤੋਂ ਲੁਕੀ ਨਹੀਂ ਹੈ। ਇਸ ਕਾਰਨ ਚੀਨ ਅੱਤਵਾਦੀਆਂ ਖਿਲਾਫ ਕਾਰਵਾਈ ‘ਚ ਵੀ ਰੁਕਾਵਟ ਪਾਉਂਦਾ ਹੈ। ਚੀਨ ਦੀ ਕਮਿਊਨਿਸਟ ਲੀਡਰਸ਼ਿਪ ਨੇ ਲਸ਼ਕਰ-ਏ-ਤੋਇਬਾ ਅਤੇ ਪਾਕਿਸਤਾਨ ਵਿੱਚ ਪਨਾਹ ਦੇਣ ਵਾਲੇ ਹੋਰ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਹੈਂਡਲਰਾਂ ਨੂੰ ਅੰਤਰਰਾਸ਼ਟਰੀ ਅੱਤਵਾਦੀ ਐਲਾਨਣ ਦੇ ਸੰਯੁਕਤ ਰਾਸ਼ਟਰ ਦੇ ਕਦਮਾਂ ਨੂੰ ਵਾਰ-ਵਾਰ ਰੁਕਾਵਤ ਪਾਈ ਹੈ।