Brigadier Rajkumar

ਬ੍ਰਿਗੇਡੀਅਰ ਰਾਜਕੁਮਾਰ ਮੁੜ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ, 20 ਮਈ 2024: ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਵਿਧਾਇਕ ਸੰਤੋਸ਼ ਕਟਾਰੀਆ ਦੀ ਮੌਜੂਦਗੀ ‘ਚ ਬ੍ਰਿਗੇਡੀਅਰ ਰਾਜਕੁਮਾਰ (Brigadier Rajkumar) ਮੁੜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ | ਉਨ੍ਹਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ।

ਸੰਤੋਸ਼ ਕਟਾਰੀਆ ਨੇ ਕਿਹਾ ਕਿ ਬ੍ਰਿਗੇਡੀਅਰ ਰਾਜ ਕੁਮਾਰ ਦੇ ਮੁੜ ਸ਼ਾਮਲ ਹੋਣ ਨਾਲ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਦੀ ਚੋਣ ਮੁਹਿੰਮ ਹੋਰ ਮਜ਼ਬੂਤ ​​ਹੋਵੇਗੀ। ਜਿਕਰਯੋਗ ਹੈ ਕਿ ਬ੍ਰਿਗੇਡੀਅਰ ਰਾਜ ਕੁਮਾਰ ਨੇ 2017 ‘ਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਤੇ ਵਿਧਾਨ ਸਭਾ ਚੋਣ ਲੜੀ ਸੀ।

Scroll to Top