July 4, 2024 9:27 pm
Brij Bhushan Sharan

ਜਿਨਸੀ ਸ਼ੋਸ਼ਣ ਮਾਮਲੇ ‘ਚ ਬ੍ਰਿਜ ਭੂਸ਼ਣ ਸ਼ਰਣ ਰਾਊਸ ਐਵੇਨਿਊ ਅਦਾਲਤ ‘ਚ ਹੋਏ ਪੇਸ਼

ਚੰਡੀਗੜ੍ਹ, 16 ਸਤੰਬਰ, 2023: ਪਹਿਲਵਾਨਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਰਜ ਕੀਤੇ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ (Brij Bhushan Sharan) ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ ਹਨ | ਜਿਕਰਯੋਗ ਹੈ ਕਿ ਪਿਛਲੀ ਵਾਰ ਸੁਣਵਾਈ 15 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਇਸ ਕੇਸ ਵਿੱਚ 20 ਜੁਲਾਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਮੁਅੱਤਲ WFI ਸਹਾਇਕ ਸਕੱਤਰ ਵਿਨੋਦ ਤੋਮਰ ਨੂੰ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਜ਼ਮਾਨਤ ਦੇ ਦਿੱਤੀ ਸੀ।

ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ ਅਤੇ ਸਾਕਸ਼ੀ ਮਲਿਕ ਅਤੇ ਹੋਰ ਮਸ਼ਹੂਰ ਪਹਿਲਵਾਨਾਂ ਨੇ ਇਸ ਸਾਲ ਜਨਵਰੀ ਵਿਚ ਬ੍ਰਿਜ ਭੂਸ਼ਣ (Brij Bhushan Sharan) ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾ ਕੇ ਕਾਰਵਾਈ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ। ਦਿੱਲੀ ਦੇ ਜੰਤਰ-ਮੰਤਰ ‘ਤੇ ਕਈ ਦਿਨਾਂ ਤੱਕ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲੀਸ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ।