Brij bhushan Sharan

ਦੋਸ਼ ਤੈਅ ਹੋਣ ‘ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਬਿਆਨ, “ਮੇਰੇ ਕੋਲ ਆਪਣੀ ਬੇਗੁਨਾਹੀ ਦੇ ਪੂਰੇ ਸਬੂਤ”

ਚੰਡੀਗੜ੍ਹ, 21 ਮਈ 2024: ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਬੀਬੀ ਭਲਵਾਨਾਂ ਦੁਆਰਾ ਦਾਇਰ ਇੱਕ ਅਪਰਾਧਿਕ ਮਾਮਲੇ ਵਿੱਚ ਭਾਜਪਾ ਦੇ ਸੰਸਦ ਮੈਂਬਰ ਅਤੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij bhushan Sharan singh) ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ, ਧਮਕਾਉਣ ਅਤੇ ਬੀਬੀਆਂ ਦੀ ਇੱਜ਼ਤ ਨੂੰ ਠੇਸ ਪਹੁੰਚਾਉਣ ਦੇ ਦੋਸ਼ ਤੈਅ ਕੀਤੇ ਹਨ। ਅਦਾਲਤ ਨੇ ਇਸਤਗਾਸਾ ਪੱਖ ਨੂੰ ਮੁਲਜ਼ਮਾਂ ਖ਼ਿਲਾਫ਼ ਕੇਸ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਬ੍ਰਿਜ ਭੂਸ਼ਣ ਨੇ ਕਿਹਾ ਕਿ ਮੈਂ ਆਪਣੀ ਬੇਗੁਨਾਹੀ ਦਾ ਸਬੂਤ ਪਹਿਲਾਂ ਹੀ ਦੇ ਚੁੱਕਾ ਹਾਂ।

ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij bhushan Sharan singh) ਨੇ ਕਿਹਾ ਕਿ ਮੇਰੇ ‘ਤੇ ਹੁਣੇ ਹੀ ਦੋਸ਼ ਆਇਦ ਹੋਏ ਹਨ, ਹੁਣ ਪੁਲਿਸ ਨੇ ਦੋਸ਼ ਸਾਬਤ ਕਰਨੇ ਹਨ। ਮੇਰੇ ਕੋਲ ਆਪਣੀ ਬੇਗੁਨਾਹੀ ਦਾ ਪੂਰੇ ਸਬੂਤ ਹੈ। ਆਪਣੀ ਟਿਕਟ ਕੱਟੇ ਜਾਣ ਸਬੰਧੀ ਪੁੱਛੇ ਸਵਾਲ ‘ਤੇ ਬ੍ਰਿਜ ਭੂਸ਼ਣ ਨੇ ਕਿਹਾ ਕਿ ਮੇਰੇ ਬੇਟੇ ਨੂੰ ਟਿਕਟ ਮਿਲ ਗਈ ਹੈ।

Scroll to Top