ਚੰਡੀਗੜ੍ਹ 05 ਸਤੰਬਰ 2022: ਬ੍ਰਿਟੇਨ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਦੋ ਮਹੀਨਿਆਂ ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਅੱਜ ਯਾਨੀ ਸੋਮਵਾਰ ਨੂੰ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਜ਼ ‘ਚ ਆਪਣੇ ਨੇਤਾ ਅਤੇ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਦਾ ਫੈਸਲਾ ਕਰ ਲਿਆ ਹੈ। ਪ੍ਰਧਾਨ ਮੰਤਰੀ ਦੇ ਅਹੁਦੇ ਦੀ ਇਸ ਦੌੜ ਵਿੱਚ ਅੰਤ ਤੱਕ ਸਿਰਫ਼ ਦੋ ਚਿਹਰੇ ਹੀ ਬਚੇ ਸਨ ਜਿਨ੍ਹਾਂ ਵਿਚ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ ਅਤੇ ਮੌਜੂਦਾ ਵਿਦੇਸ਼ ਮੰਤਰੀ ਲਿਜ਼ ਟਰੱਸ । ਦੋਵਾਂ ਆਗੂਆਂ ਵਿਚਾਲੇ ਹੋਈ ਚੋਣ ਵਿੱਚ ਸਾਬਕਾ ਵਿੱਤ ਮੰਤਰੀ ਰਿਸ਼ੀ ਸੁਨਕ (Rishi Sunak) ਨੂੰ 60399 ਵੋਟਾਂ ਮਿਲੀਆਂ ਜਦੋਂਕਿ ਉਨ੍ਹਾਂ ਦੇ ਵਿਰੋਧੀ ਲਿਜ਼ ਟਰੱਸ (Liz Truss) ਨੂੰ 81326 ਵੋਟਾਂ ਮਿਲੀਆਂ।
ਇਸਦੇ ਨਾਲ ਹੀ ਲਿਜ਼ ਟਰੱਸ (Liz Truss) ਬ੍ਰਿਟੇਨ ਦੀ ਅਗਲੀ ਪ੍ਰਧਾਨ ਮੰਤਰੀ ਹੋਵੇਗੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਰਿਸ਼ੀ ਸੁਨਕ ਨੂੰ ਹਰਾਇਆ ਹੈ । ਟਰਸ ਛੇ ਸਾਲਾਂ ਵਿੱਚ ਇਸ ਦੇਸ਼ ਦੇ ਚੌਥੇ ਪ੍ਰਧਾਨ ਮੰਤਰੀ ਹੋਵੇਗੀ । ਇਸ ਤੋਂ ਪਹਿਲਾਂ ਡੇਵਿਡ ਕੈਮਰਨ, ਥੈਰੇਸਾ ਮੇਅ, ਬੋਰਿਸ ਜੌਨਸਨ 2016 ਤੋਂ 2022 ਤੱਕ ਵੱਖ-ਵੱਖ ਅੰਤਰਾਲਾਂ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿ ਚੁੱਕੇ ਹਨ।ਇਸਦੇ ਨਾਲ ਹੀ ਲਿਜ਼ ਟਰੱਸ ਭਲਕੇ ਰਸ਼ਮੀ ਤੌਰ ‘ਤੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣਗੇ |