ਚੰਡੀਗੜ੍ਹ 05 ਅਪ੍ਰੈਲ 2022: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਸੀਐੱਮ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ `ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ `ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ।ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।
ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ `ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ।ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ