TheUnmute.com

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ, ਇਮੀਗ੍ਰੇਸ਼ਨ ਧੋਖਾਧੜੀ ‘ਤੇ ਪਵੇਗੀ ਠੱਲ੍ਹ ?

ਚੰਡੀਗੜ੍ਹ, 06 ਫਰਵਰੀ 2025: ਅੱਜ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਪੰਜਾਬ ਅਸੈਂਬਲੀ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨਾਲ ਮੁਲਾਕਾਤ ਕੀਤੀ ਅਤੇ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ। ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਦੀ ਇਮਾਰਤ ਨੂੰ ਇੱਕ ਸ਼ਾਨਦਾਰ ਇਮਾਰਤ ਦੱਸਿਆ ਅਤੇ ਆਪਣੀ ਫੇਰੀ ਨੂੰ ਯਾਦਗਾਰੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਫਰਾਂਸ, ਇੰਡੋਨੇਸ਼ੀਆ, ਬਹਾਮਾਸ ਅਤੇ ਹੈਤੀ ਵਰਗੇ ਦੇਸ਼ਾਂ ‘ਚ ਕੰਮ ਕੀਤਾ ਹੈ।

ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਰੋਲੀਨ ਰੋਵੇਟ ਨਾਲ ਪੰਜਾਬ ਤੋਂ ਸਬਜ਼ੀਆਂ ਅਤੇ ਫਲਾਂ ਦੇ ਨਿਰਯਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਸ ਸਬੰਧ ‘ਚ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਬਜ਼ੀਆਂ ਅਤੇ ਫਲਾਂ ਦਾ ਸੁਆਦ ਦੁਨੀਆ ‘ਚ ਹੋਰ ਕਿਤੇ ਨਹੀਂ ਮਿਲੇਗਾ।

ਉਨ੍ਹਾਂ ਨੇ ਫਿਰੋਜ਼ਪੁਰ ਦੀ ਲਾਲ ਮਿਰਚ ਦਾ ਖਾਸ ਤੌਰ ‘ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਦੇਸ਼ ਦੀ ਸਭ ਤੋਂ ਵਧੀਆ ਮਿਰਚ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪ੍ਰੋਸੈਸਿੰਗ ਨੂੰ ਹੋਰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੀ ਖੇਤੀਬਾੜੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਵੀ ਠੋਸ ਯਤਨ ਕੀਤੇ ਜਾ ਰਹੇ ਹਨ।

Kultar Singh Sandhwan

ਇਸ ਮੁਲਾਕਾਤ ਦੌਰਾਨ ਮੁੱਖ ਚੁਣੌਤੀਆਂ ਦੇ ਹੱਲ ਲੱਭਣ ਅਤੇ ਆਪਸੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਵਧਾਉਣ ‘ਤੇ ਧਿਆਨ ਕੇਂਦਰਿਤ ਕੀਤਾ । ਕੁਲਤਾਰ ਸਿੰਘ ਸੰਧਵਾਂ ਅਤੇ ਕੈਰੋਲੀਨ ਰੋਵੇਟ ਨੇ ਗੈਰ-ਕਾਨੂੰਨੀ ਪ੍ਰਵਾਸ ਅਤੇ ਇਮੀਗ੍ਰੇਸ਼ਨ ਧੋਖਾਧੜੀ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੂੰ ਆਪਣੇ ਘਰ ਵੀ ਲੈ ਗਏ ਜਿੱਥੇ ਉਨ੍ਹਾਂ ਨੇ ਉਨ੍ਹਾਂ ਨੂੰ ਆਪਣੇ ਬਾਗ਼ ‘ਚ ਉਗਾਈਆਂ ਔਰਗੈਨਿਕ ਸਬਜ਼ੀਆਂ ਦਿਖਾਈਆਂ। ਇਹ ਦੇਖ ਕੇ ਕੈਰੋਲੀਨ ਨੇ ਬਹੁਤ ਖੁਸ਼ੀ ਜ਼ਾਹਰ ਕੀਤੀ ਅਤੇ ਆਪਣੀ ਫੇਰੀ ਨੂੰ ਯਾਦਗਾਰੀ ਦੱਸਿਆ।

ਇਸ ਮੌਕੇ ‘ਤੇ ਕੈਰੋਲੀਨ ਰੋਵੇਟ ਨੇ ਸਪੀਕਰ ਨੂੰ ਇੱਕ ਟੇਬਲ ਕੈਲੰਡਰ ਭੇਟ ਕੀਤਾ, ਜਿਸ ‘ਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਮੇਤ ਵੱਖ-ਵੱਖ ਸ਼ਹਿਰਾਂ ਦੀਆਂ ਉਨ੍ਹਾਂ ਦੁਆਰਾ ਖਿੱਚੀਆਂ ਸੁੰਦਰ ਤਸਵੀਰਾਂ ਸਨ। ਸਪੀਕਰ ਨੇ ਉਨ੍ਹਾਂ ਨੂੰ ਇੱਕ ਸ਼ਾਲ, ਇੱਕ ਸਨਮਾਨ ਪੱਤਰ ਅਤੇ ਉਨ੍ਹਾਂ ਦੇ ਬਾਗ ‘ਚ ਉਗਾਈਆਂ ਗਈਆਂ ਜੈਵਿਕ ਸਬਜ਼ੀਆਂ ਦੀ ਇੱਕ ਟੋਕਰਾ ਭੇਂਟ ਕੀਤਾ ।

Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਯੂਟੀ ਸਲਾਹਕਾਰ ਦੇ ਅਹੁਦੇ ਨੂੰ ਮੁੱਖ ਸਕੱਤਰ ਵਜੋਂ ਮਨੋਨੀਤ ਕਰਨ ਦੇ ਫੈਸਲੇ ਦੀ ਨਿਖੇਧੀ

Exit mobile version