Site icon TheUnmute.com

ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

British High Commissioner

ਅੰਮ੍ਰਿਤਸਰ 15 ਜੂਨ 2022: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬ੍ਰਿਟਿਸ਼ ਹਾਈ ਕਮਿਸ਼ਨਰ (British High Commissioner) ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਪਰਿਵਾਰ ਸਮੇਤ ਮੱਥਾ ਟੇਕਿਆ । ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਪਹੁੰਚਣ ’ਤੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਮਾਡਲ ਸਮੇਤ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸਦੇ ਨਾਲ ਹੀ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮੌਕੇ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ, ਉਥੇ ਹੀ ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਲੰਗਰ ਤਿਆਰ ਹੁੰਦਾ ਵੇਖਿਆ ਅਤੇ ਲੰਗਰ ਸੇਵਾ ਵੀ ਕੀਤੀ। ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਫ਼ਦ ਨੇ ਹਜ਼ਾਰਾਂ ਸੰਗਤਾਂ ਵੱਲੋਂ ਇਕੋ ਸਮੇਂ ਲੰਗਰ ਛਕਣ ਬਾਰੇ ਜਾਣ ਕੇ ਖੁਸ਼ੀ ਪ੍ਰਗਟਾਈ।

ਇਸ ਮੌਕੇ ਬ੍ਰਿਟਿਸ਼ ਹਾਈ ਕਮਿਸ਼ਨਰ ਅਲੈਗਜ਼ੈਂਡਰ ਏਲਿਸ ਤੇ ਡਿਪਟੀ ਹਾਈ ਕਮਿਸ਼ਨਰ ਕੈਰੋਲਿਨ ਰੋਵੇਟ ਨੇ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਸਿੱਖਾਂ ਵੱਲੋਂ ਮਨੁੱਖਤਾ ਲਈ ਨਿਭਾਈਆਂ ਜਾਂਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਮਨੁੱਖਤਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੇਰੀ ਨੂੰ ਯਾਦਗਾਰੀ ਦੱਸਿਆ। ਇਥੇ ਪਹੁੰਚਣ ’ਤੇ ਮਿਲੇ ਸਨਮਾਨ ਲਈ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸੰਸਥਾ ਦਾ ਧੰਨਵਾਦ ਕੀਤਾ। ਵਫ਼ਦ ਨੂੰ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸ੍ਰੀ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰ ਅਸਥਾਨਾਂ ਦੇ ਇਤਿਹਾਸ ਦੇ ਨਾਲ-ਨਾਲ ਸਿੱਖ ਰਵਾਇਤਾਂ ਬਾਰੇ ਜਾਣਕਾਰੀ ਦਿੱਤੀ।

Exit mobile version