British Laureate School

ਬ੍ਰਿਟਿਸ਼ ਲੌਰੀਏਟ ਸਕੂਲ ਵੱਲੋਂ ਅਤਿ-ਆਧੁਨਿਕ ਸ਼ੂਟਿੰਗ ਰੇਂਜ ਦੀ ਸ਼ੁਰੂਆਤ

ਮੋਰਿੰਡਾ, 04 ਅਪ੍ਰੈਲ 2026: ਬ੍ਰਿਟਿਸ਼ ਲੌਰੀਏਟ ਸਕੂਲ ਨੇ ਆਪਣੇ ਖੇਡ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਕੈਂਪਸ ‘ਚ ਅਤਿ-ਆਧੁਨਿਕ ਸ਼ੂਟਿੰਗ ਰੇਂਜ ਸਥਾਪਿਤ ਕੀਤੀ ਹੈ। ਇਸ ਨਵੀਂ ਸਹੂਲਤ ਨਾਲ ਵਿਦਿਆਰਥੀਆਂ ਨੂੰ ਨਿਪੁੰਨਤਾ-ਆਧਾਰਿਤ ਖੇਡਾਂ ‘ਚ ਹੱਥ ਅਜ਼ਮਾਉਣ ਅਤੇ ਆਪਣੇ ਹੁਨਰਾਂ ਨੂੰ ਨਿਖਾਰਨ ਦਾ ਵਧੀਆ ਮੌਕਾ ਮਿਲੇਗਾ।

ਸ਼ੂਟਿੰਗ ਖੇਡ ਨੂੰ ਧਿਆਨ, ਅਨੁਸ਼ਾਸਨ ਅਤੇ ਮਾਨਸਿਕ ਦ੍ਰਿੜਤਾ ਨੂੰ ਵਿਕਸਿਤ ਕਰਨ ਲਈ ਜਾਣਿਆ ਜਾਂਦਾ ਹੈ। ਸਕੂਲ ਵੱਲੋਂ ਸ਼ੁਰੂ ਕੀਤੀ ਇਹ ਪਹਿਲ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀ ਸ਼ੂਟਿੰਗ ‘ਚ ਆਪਣੀ ਪਛਾਣ ਬਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅੱਗੇ ਵੱਧਣ ਲਈ ਤਿਆਰ ਕਰੇਗੀ।

ਇਹ ਸਹੂਲਤ ਮਾਹਰ ਕੋਚ ਅਰਸ਼ਦੀਪ ਬੰਗਾ ਦੀ ਦੇਖ-ਰੇਖ ਹੇਠ ਚਲਾਈ ਜਾਵੇਗੀ, ਜੋ ਕਿ ਫਿਨਲੈਂਡ ‘ਚ ਸਿਖਲਾਈ ਪ੍ਰਾਪਤ ਆਈਐਸਐਸਐਫ-ਪ੍ਰਮਾਣਿਤ ਕੋਚ ਹਨ ਅਤੇ ਤਿੰਨ ਸਾਲਾਂ ਤੱਕ ਭਾਰਤੀ ਸ਼ੂਟਿੰਗ ਟੀਮ ਦੇ ਕੋਰ ਮੈਂਬਰ ਰਹੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ।

ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਕੈਂਪਸ ਦਾ ਦੌਰਾ ਕਰਕੇ ਨਵੀਂ ਸਹੂਲਤ ਦਾ ਜਾਇਜ਼ਾ ਲਿਆ ਅਤੇ ਇਸ ਵਿਲੱਖਣ ਉਪਰਾਲੇ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਪਹਿਲਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਇਹ ਉਨ੍ਹਾਂ ਨੂੰ ਨਵੀਆਂ ਦਿਸ਼ਾਵਾਂ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕਰਦੀਆਂ ਹਨ।

ਇਸ ਮੌਕੇ ‘ਤੇ ਸਕੂਲ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. (ਕਰਨਲ) ਅਤੁਲ ਭੰਡਾਰੀ ਨੇ ਕਿਹਾ ਕਿ ਇਹ ਸ਼ੂਟਿੰਗ ਰੇਂਜ ਵਿਦਿਆਰਥੀਆਂ ‘ਚ ਆਤਮਵਿਸ਼ਵਾਸ, ਧਿਆਨ ਅਤੇ ਅਨੁਸ਼ਾਸਨ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਨਵੀਂਆਂ ਸਿਖਲਾਈ ਦੇ ਮੌਕਿਆਂ ਨਾਲ ਜੋੜਨ ਅਤੇ ਉਨ੍ਹਾਂ ਦੀ ਲੁਕਵੀ ਪ੍ਰਤਿਭਾ ਨੂੰ ਉਭਾਰਨ ਲਈ ਵਚਨਬੱਧ ਹੈ।

ਸਕੂਲ ਪ੍ਰਬੰਧਨ ਵੱਲੋਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਸ ਰੇਂਜ ‘ਤੇ ਇੰਟਰ-ਸਕੂਲ ਮੁਕਾਬਲੇ ਅਤੇ ਪ੍ਰਸ਼ਿਕਸ਼ਣ ਕੈਂਪ ਵੀ ਆਯੋਜਿਤ ਕੀਤੇ ਜਾਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਵਧੇਰੇ ਅਨੁਭਵ ਮਿਲੇਗਾ। ਇਸ ਵਾਧੇ ਦੇ ਨਾਲ, ਬ੍ਰਿਟਿਸ਼ ਲੌਰੀਏਟ ਸਕੂਲ ਸੰਪੂਰਨ ਅਤੇ ਭਵਿੱਖ-ਕੇਂਦ੍ਰਿਤ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਦਾ ਰਹੇਗਾ।

Read More: ਸੀਟੀ ਯੂਨੀਵਰਸਿਟੀ ਵੱਲੋਂ ਅਲਟ੍ਰਾਟੈਕ ਸੀਮੈਂਟ ਸੈਂਟਰ ਆਫ ਐਕਸੀਲੈਂਸ ਦੀ ਸ਼ੁਰੂਆਤ

ਵਿਦੇਸ਼

Scroll to Top