Tanmanjeet Singh Dhesi

ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੂੰ ਦਸਤਾਵੇਜ਼ ‘ਚ ਕਮੀ ਕਾਰਨ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ

ਅੰਮ੍ਰਿਤਸਰ, 03 ਅਗਸਤ, 2023: ਬ੍ਰਿਟੇਨ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਤੋਂ ਵੀਰਵਾਰ ਸਵੇਰੇ ਅੰਮ੍ਰਿਤਸਰ ਏਅਰਪੋਰਟ ‘ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕਰਨ ਗਏ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ (Tanmanjeet Singh Dhesi) ਜਦੋਂ ਅੰਮ੍ਰਿਤਸਰ ਪੁੱਜੇ ਤਾਂ ਉਨ੍ਹਾਂ ਕੋਲ ਲੋੜੀਂਦੇ ਦਸਤਾਵੇਜ਼ ਨਹੀਂ ਸਨ। ਉਸ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕ ਲਿਆ ਗਿਆ। ਇਸ ਦੌਰਾਨ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਹ ਯੂ.ਕੇ. ਵਿੱਚ ਸੰਸਦ ਮੈਂਬਰ ਹੈ।

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਤਨਮਨਜੀਤ ਸਿੰਘ ਢੇਸੀ ਨੂੰ ਦਸਤਾਵੇਜ਼ ਪੂਰੇ ਕਰਨ ਲਈ ਕਿਹਾ। ਕਰੀਬ ਦੋ ਘੰਟਿਆਂ ਤੋਂ ਬਾਅਦ, ਤਨਮਨਜੀਤ ਸਿੰਘ ਢੇਸੀ ਨੇ ਆਪਣੇ ਦਸਤਾਵੇਜ਼ ਪੂਰੇ ਕੀਤੇ ਅਤੇ ਹਵਾਈ ਅੱਡੇ ਤੋਂ ਬਾਹਰ ਜਾਣ ਦਿੱਤਾ ਗਿਆ। ਤਨਮਨਜੀਤ ਸਿੰਘ ਢੇਸੀ ਦੀ ਗੱਲ ਕਰੀਏ ਤਾਂ ਉਹ ਬ੍ਰਿਟਿਸ਼ ਲੇਬਰ ਪਾਰਟੀ ਨਾਲ ਸਬੰਧਤ ਹਨ। ਸਲੋਗ ਹਲਕੇ ਤੋਂ 8 ਜੂਨ 2017 ਤੋਂ ਯੂਕੇ ਵਿੱਚ ਸੰਸਦ ਮੈਂਬਰ ਵਜੋਂ ਚੁਣਿਆ ਜਾ ਰਿਹਾ ਹੈ। ਢੇਸੀ ਯੂਕੇ ਦੇ ਸੰਸਦ ਮੈਂਬਰ ਵਜੋਂ ਪਹਿਲੇ ਦਸਤਾਰਧਾਰੀ ਸਿੱਖ ਸਨ। ਉਦੋਂ ਤੋਂ ਲੈ ਕੇ ਹੁਣ ਤੱਕ ਉਹ ਯੂ.ਕੇ. ਵਿੱਚ ਸਿੱਖਾਂ ਦੇ ਮੁੱਦੇ ਚੁੱਕਦੇ ਆ ਰਹੇ ਹਨ।

Scroll to Top