ਚੰਡੀਗੜ੍ਹ, 12 ਅਪ੍ਰੈਲ 2024: ਬੀਆਰਐਸ ਆਗੂ ਕੇ. ਕਵਿਤਾ (K. Kavita) ਨੂੰ ਸੀਬੀਆਈ ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਣਵਾਈ ਲਈ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਲਿਆਂਦਾ ਗਿਆ। ਸੀਬੀਆਈ ਨੇ ਬੀਆਰਐਸ ਆਗੂ ਕੇ. ਕਵਿਤਾ ਦੀ ਪੰਜ ਦਿਨ ਦੀ ਹਿਰਾਸਤ ਦੀ ਮੰਗ ਨੂੰ ਲੈ ਕੇ ਅਰਜ਼ੀ ਦਾਇਰ ਕੀਤੀ ਗਈ ਹੈ।
ਸੀਬੀਆਈ ਨੇ ਦਲੀਲ ਦਿੱਤੀ ਹੈ ਕਿ ਦੱਖਣੀ ਗਰੁੱਪ ਦੇ ਇੱਕ ਸ਼ਰਾਬ ਕਾਰੋਬਾਰੀ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਦਿੱਲੀ ਵਿੱਚ ਕਾਰੋਬਾਰ ਕਰਨ ਲਈ ਉਨ੍ਹਾਂ ਦਾ ਸਮਰਥਨ ਮੰਗਿਆ ਅਤੇ ਕੇਜਰੀਵਾਲ ਨੇ ਭਰੋਸਾ ਦਿੱਤਾ। ਸਾਡੇ ਕੋਲ ਲੋੜੀਂਦੀ ਸਮੱਗਰੀ, ਵਟਸਐਪ ਚੈਟ ਅਤੇ ਸਬੰਧਤ ਮੁਲਜ਼ਮਾਂ ਦੇ ਬਿਆਨ ਹਨ। ਸੀਬੀਆਈ ਨੇ ਦਾਅਵਾ ਕੀਤਾ ਕਿ ਸਰਕਾਰੀ ਗਵਾਹ ਦਿਨੇਸ਼ ਅਰੋੜਾ ਨੇ ਆਪਣੇ ਬਿਆਨ ਵਿੱਚ ਸਪੱਸ਼ਟ ਕੀਤਾ ਹੈ ਕਿ ਅਭਿਸ਼ੇਕ ਬੋਇਨਪੱਲੀ ਨੇ ਵਿਜੇ ਨਾਇਰ ਨੂੰ 100 ਕਰੋੜ ਰੁਪਏ ਦਿੱਤੇ ਸਨ।
ਸੀਬੀਆਈ ਨੇ ਅੱਗੇ ਦੋਸ਼ ਲਾਇਆ ਕਿ ਬੀਆਰਐਸ ਆਗੂ ਕੇ ਕਵਿਤਾ (K. Kavita) ਉਨ੍ਹਾਂ ਤੱਥਾਂ ਨੂੰ ਛੁਪਾ ਰਹੀ ਹੈ ਜੋ ਉਸ ਦੀ ਜਾਣਕਾਰੀ ਵਿੱਚ ਸਨ। ਇਸ ਤੋਂ ਪਹਿਲਾਂ ਵੀ ਨੋਟਿਸ ਦੇ ਬਾਵਜੂਦ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੋਈ ਸੀ। ਸੀਬੀਆਈ ਦੇ ਸਰਕਾਰੀ ਵਕੀਲ ਨੇ ਮੰਗ ਕੀਤੀ ਕਿ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਸਾਨੂੰ ਉਸ ਦੀ 5 ਦਿਨਾਂ ਦੀ ਹਿਰਾਸਤ ਦੀ ਲੋੜ ਹੈ।