ਚੰਡੀਗੜ੍ਹ, 22 ਨਵੰਬਰ 2023: ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਅਟਾਰੀ-ਵਾਹਗਾ ਸਰਹੱਦ ਨੇੜੇ ਪਾਕਿਸਤਾਨੀ ਤਸਕਰਾਂ ਦੀ ਇੱਕ ਵੱਡੀ ਕੋਸ਼ਿਸ਼ ਨਾਕਾਮ ਕਰ ਦਿੱਤਾ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਿਸ (Punjab Police) ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਚੀਨ ਦੇ ਬਣੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਭੇਜੀ ਗਈ ਕਰੀਬ 5.29 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ। ਉਕਤ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਬੀਐਸਐਫ ਅਤੇ ਪੰਜਾਬ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਡਰੋਨ ਦੀ ਗਤੀਵਿਧੀ ਦੇਖੀ ਗਈ ਹੈ। ਸੂਚਨਾ ਦੇ ਆਧਾਰ ‘ਤੇ ਟੀਮਾਂ ਨੇ ਤੁਰੰਤ ਛਾਪੇਮਾਰੀ ਕੀਤੀ। ਪਿੰਡ ਅਟਾਰੀ ਨੇੜੇ ਸਥਿਤ ਇੱਕ ਕਿਸਾਨ ਦੇ ਖੇਤ ਵਿੱਚੋਂ ਉਕਤ ਹੈਰੋਇਨ ਦੇ ਕਰੀਬ 5 ਪੈਕਟ ਬਰਾਮਦ ਕੀਤੇ ਗਏ ਹਨ। ਦੱਸ ਦਈਏ ਕਿ ਬੀਐਸਐਫ ਦੀਆਂ ਟੀਮਾਂ ਸਰਹੱਦ ‘ਤੇ ਲਗਾਤਾਰ ਡਰੋਨ ਗਤੀਵਿਧੀ ਦੀ ਭਾਲ ਕਰਦੀਆਂ ਹਨ।