ਚੰਡੀਗੜ੍ਹ, 04 ਜੁਲਾਈ 2024: ਫਿਰੋਜ਼ਪੁਰ ਦੇ ਅਧੀਨ ਪੈਂਦੇ ਪਿੰਡ ਪੱਲਾ ਮੇਘਾ ਨੇੜੇ ਇੱਕ ਪਾਕਿਸਤਾਨੀ ਨਾਗਰਿਕ (Pakistani citizen) ਨੂੰ ਬੀਐਸਐਫ ਨੇ ਗ੍ਰਿਫ਼ਤਾਰ ਕੀਤਾ ਹੈ | ਦਸਿਆ ਜਾ ਰਿਹਾ ਹੈ ਕਿ ਉਕਤ ਪਾਕਿਸਤਾਨੀ ਨਾਗਰਿਕ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦਾਖਲ ਹੋ ਰਿਹਾ ਸੀ, ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਉਸ ਨੂੰ ਫੜ ਲਿਆ | ਫੜੇ ਗਏ ਪਾਕਿਸਤਾਨੀ ਨਾਗਰਿਕ ਦਾ ਨਾਂ ਕਿਸ਼ੋਰ ਹੈ |
ਪਾਕਿਸਤਾਨੀ ਨਾਗਰਿਕ (Pakistani citizen) ਕੋਲੋਂ ਬੀਐਸਐਫ ਨੇ 363 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ ਬੀਐਸਐਫ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਦੇ ਭਜਨ ਦੀ ਕੋਸ਼ਿਸ ਕੀਤੀ ਸੀ | ਉਸਨੂੰ ਫ਼ਿਰੋਜ਼ਪੁਰ ਸਦਰ ਪੁਲਿਸ ਹਵਾਲੇ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ |