ਚੰਡੀਗੜ੍ਹ 18 ਅਕਤੂਬਰ 2022: ਬੀ.ਐੱਸ.ਐੱਫ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ । ਪਿਛਲੇ ਚਾਰ ਦਿਨਾਂ ਵਿੱਚ ਬੀ.ਐੱਸ.ਐੱਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਆ ਰਹੇ ਇੱਕ ਹੋਰ ਡਰੋਨ ਨੂੰ ਡੇਗ ਦਿੱਤਾ ਹੈ। ਡਰੋਨ ਦੇ ਨਾਲ ਹੀ ਪਾਕਿਸਤਾਨੀ ਸਮੱਗਲਰਾਂ ਨੇ ਨਸ਼ੇ ਦੀ ਖੇਪ ਵੀ ਭੇਜੀ ਸੀ, ਇਸਦੇ ਨਾਲ ਹੀ ਢਾਈ ਕਿੱਲੋ ਦੇ ਕਰੀਬ ਹੈਰੋਇਨ ਬੀ.ਐੱਸ.ਐੱਫ ਜਵਾਨਾਂ ਨੇ ਜ਼ਬਤ ਕਰ ਲਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਬਣੇ ਬੀਓਪੀ ਕਲਮ ਡੋਗਰ ਪਿੰਡ ਚੰਨਾ ਨੇੜੇ ਭਾਰਤੀ ਸਰਹੱਦ ਵਿੱਚ ਦਾਖ਼ਲ ਹੋ ਗਿਆ। ਬੀ.ਐੱਸ.ਐੱਫ ਦੀ 183 ਬਟਾਲੀਅਨ ਰਾਤ ਸਮੇਂ ਗਸ਼ਤ ’ਤੇ ਸੀ, ਇਸ ਦੌਰਾਨ ਰਾਤ ਕਰੀਬ 8:30 ਵਜੇ ਫੌਜੀਆਂ ਨੇ ਡਰੋਨ ਦੀ ਆਵਾਜ਼ ਸੁਣੀ। ਬੀ.ਐੱਸ.ਐੱਫ ਦੇ ਜਵਾਨਾਂ ਨੇ ਬਿਨਾਂ ਸਮਾਂ ਬਰਬਾਦ ਕੀਤੇ ਡਰੋਨ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡਰੋਨ ਦੀ ਸਹੀ ਸਥਿਤੀ ਦੇਖਣ ਲਈ ਰੋਸ਼ਨੀ ਬੰਬ ਵੀ ਸੁੱਟੇ ਗਏ।ਜਿਸਤੋਂ ਬਾਅਦ ਡਰੋਨ ਨੂੰ ਗੋਲੀਆਂ ਮਾਰ ਕੇ ਹੇਠਾਂ ਸੁੱਟ ਦਿੱਤਾ |