BSF

BSF ਨੇ ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਏ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨ ਰੇਂਜਰਾਂ ਨੂੰ ਸੌਂਪਿਆ

ਚੰਡੀਗੜ੍ਹ, 15 ਜੁਲਾਈ 2023: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਇਕ ਪਾਕਿਸਤਾਨ ਨਾਗਰਿਕ ਨੂੰ ਭਾਰਤੀ ਸਰਹੱਦ ‘ਚ ਦਾਖਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਸੈਕਟਰ ‘ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿਸਤਾਨ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ ਦੇ ਇਸ ਕਦਮ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕਮਿਰਪੁਰਾ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੇੜਿਓਂ ਲੰਘਦੇ ਸਮੇਂ ਕਾਬੂ ਕਰ ਲਿਆ ਸੀ । ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਫੜਿਆ ਗਿਆ ਪਾਕਿਸਤਾਨ ਨਾਗਰਿਕ ਅਣਜਾਣੇ ‘ਚ ਭਾਰਤੀ ਖੇਤਰ ‘ਚ ਦਾਖਲ ਹੋ ਗਿਆ ਸੀ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ।

Scroll to Top