BSF inspector committed suicide

ਬੀ.ਐੱਸ.ਐੱਫ ਦੇ ਇੰਸਪੈਕਟਰ ਨੇ ਡਿਊਟੀ ਦੌਰਾਨ ਫਾਹਾ ਲੈ ਕੇ ਕੀਤੀ ਆਤਮਹੱਤਿਆ

ਬਟਾਲਾ 27 ਅਕਤੂਬਰ 2022: ਬਟਾਲਾ ਦੇ ਨਜਦੀਕੀ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਵਿਖੇ ਬੀ.ਐੱਸ.ਐੱਫ ਚੈੱਕ ਪੋਸਟ ਵਿਖੇ ਤਾਇਨਾਤ ਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਇਸਦੇ ਨਾਲ ਹੀ ਜਵਾਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ ਹੈ |

ਸਿਵਲ ਹਸਪਤਾਲ ਦੇ ਡਾਕਟਰ ਨੇ ਅਮਨਦੀਪ ਕੌਰ ਨੇ ਦੱਸਿਆ ਕਿ ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਬੀ.ਐੱਸ.ਐੱਫ ਦੀ ਸ਼ਿਕਾਰ ਮਾਛੀਆ ਚੈੱਕ ਪੋਸਟ ਵਿਖੇ ਬੀ.ਐੱਸ.ਐੱਫ ਵਿੱਚ ਬਤੌਰ ਇੰਸਪੈਕਟਰ ਤਾਇਨਾਤ ਸਤਿਆ ਨਰਾਇਣ ਸਿੰਘ ਵਲੋਂ ਫਾਹਾ ਲੈ ਕੇ ਆਤਮਹੱਤਿਆ ਕਰ ਲਈ ਹੈ | 40 ਸਾਲਾ ਮ੍ਰਿਤਕ ਸਤਿਆ ਨਰਾਇਣ ਸਿੰਘ ਯੂਪੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ | ਆਤਮਹੱਤਿਆ ਕਰਨ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਚੱਲ ਪਾਇਆ | ਬੀ.ਐੱਸ.ਐੱਫ ਦੇ ਅਧਿਕਾਰੀ ਇਸ ਘਟਨਾ ਨੂੰ ਲੈ ਕੇ ਕੈਮਰੇ ਸਾਹਮਣੇ ਕੁਝ ਵੀ ਬੋਲਣ ਤੋਂ ਇਨਕਾਰ ਕਰਦੇ ਨਜ਼ਰ ਆਏ |

Scroll to Top