July 2, 2024 10:36 pm
BSF

ਭਾਰਤ-ਪਾਕਿ ਸਰਹੱਦ ‘ਤੇ BSF ਨੇ ਪਾਕਿਸਤਾਨੀ ਡਰੋਨ ਨੂੰ ਕੀਤਾ ਢੇਰ, ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ

ਅੰਮ੍ਰਿਤਸਰ 17 ਅਕਤੂਬਰ 2022: ਭਾਰਤੀ ਸੀਮਾ ਸੁਰੱਖਿਆ ਬਲ ਨੇ ਬੀਤੇ ਐਤਵਾਰ ਰਾਤ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਅੰਮ੍ਰਿਤਸਰ ਖੇਤਰ ਵਿੱਚ ਇੱਕ ਕਵਾਡ-ਕਾਪਰ ਡਰੋਨ ਨੂੰ ਢੇਰ ਕਰ ਦਿੱਤਾ, ਪਿਛਲੇ ਤਿੰਨ ਦਿਨਾਂ ‘ਚ ਇਸ ਸਰਹੱਦ ‘ਤੇ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ।

ਬੀ.ਐੱਸ.ਐੱਫ ਦੇ ਮੁਤਾਬਕ 12 ਕਿਲੋਗ੍ਰਾਮ ਵਜ਼ਨ ਵਾਲੇ ਇਸ ਡਰੋਨ ‘ਚ ਚਾਰ ਪ੍ਰੋਪੈਲਰ ਸਨ, ਜਿਸ ਨਾਲ ਨਸ਼ੀਲੀ ਖੇਪ ਵੀ ਬਰਾਮਦ ਕੀਤੀ ਹੈ | ਜਿਨ੍ਹਾਂ ਨੂੰ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ ਵੱਲੋਂ ਰਾਤ ਕਰੀਬ 9.15 ਵਜੇ ਅੰਮ੍ਰਿਤਸਰ ਸੈਕਟਰ ਦੇ ਰਾਨੀਆ ਸਰਹੱਦੀ ਚੌਕੀ ਨੇੜੇ ਗੋਲੀਬਾਰੀ ਕੀਤੀ |

ਅਧਿਕਾਰੀਆਂ ਮੁਤਾਬਕ ਕੁਝ ਨਸ਼ੀਲਾ ਪਦਾਰਥ ਇਸ ਡਰੋਨ ਰਾਹੀਂ ਲਿਆਂਦਾ ਜਾ ਰਿਹਾ ਸੀ, ਜਿਸਨੂੰ ਸੁਰੱਖਿਆ ਵਲੋਂ ਬਰਾਮਦ ਕਰ ਲਿਆ ਗਿਆ ਹੈ। 13-14 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਵਾਪਰੀ ਅਜਿਹੀ ਹੀ ਇੱਕ ਘਟਨਾ ਵਿੱਚ, ਬੀਐਸਐਫ ਨੇ ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਇੱਕ ਵੱਡੇ (ਕਵਾਡ ਹੈਲੀਕਾਪਟਰ) ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸਦੇ ਨਾਲ ਹੀ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।