Site icon TheUnmute.com

ਵੱਡੀ ਖ਼ਬਰ : ਅੰਮ੍ਰਿਤਸਰ ‘ਚ BSF ਦੇ ਜਵਾਨ ਨੇ ਆਪਣੇ ਸਾਥੀਆਂ ‘ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ, 4 ਦੀ ਮੌਤ 6 ਜਵਾਨ ਹੋਏ ਜ਼ਖਮੀ

BSF jawans

ਅੰਮ੍ਰਿਤਸਰ ਦੇ ਖਾਸਾ ਸਥਿਤ BSF ਕੈਂਪਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਐਸਐਫ ਹੈੱਡਕੁਆਰਟਰ (BSF campus) ‘ਤੇ ਇਕ ਜਵਾਨ ਨੇ ਆਪਣੇ ਸਾਥੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਇਸ ਘਟਨਾ ‘ਚ 4 ਜਵਾਨ ਸ਼ਹੀਦ ਹੋ ਗਏ, ਜਦਕਿ ਗੋਲੀਬਾਰੀ ‘ਚ 6 ਜਵਾਨ ਜ਼ਖਮੀ ਵੀ ਹੋਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜਾਣਕਾਰੀ ਮੁਤਾਬਕ ਬਾਅਦ ‘ਚ ਜਵਾਨ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਹਾਲਾਂਕਿ ਜਵਾਨ ਨੇ ਇਹ ਕਦਮ ਕਿਉਂ ਚੁੱਕਿਆ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

Exit mobile version