BSF

ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ BSF ਨੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

ਚੰਡੀਗੜ੍ਹ 03 ਦਸੰਬਰ 2022: ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਮਾਰੇ ਗਏ ਘੁਸਪੈਠੀਏ ਕੋਲ ਇੱਕ ਇੰਪੋਰਟਡ ਬੰਦੂਕ ਵੀ ਬਰਾਮਦ ਹੋਈ ਹੈ । ਇਸ ਸਾਲ ਦੀ ਇਹ ਪਹਿਲੀ ਘੁਸਪੈਠ ਦੀ ਕੋਸ਼ਿਸ਼ ਹੈ ਜਿਸ ਨੂੰ ਬੀਐਸਐਫ ਨੇ ਨਾਕਾਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫਿਲਹਾਲ ਬੀਐਸਐਫ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘੁਸਪੈਠ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਬੀ.ਓ.ਪੀ. ਬੀਐਸਐਫ (BSF) ਦੀ 73 ਬਟਾਲੀਅਨ ਦੇ ਜਵਾਨ ਸਰਹੱਦ ’ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸੰਘਣੀ ਧੁੰਦ ਦੇ ਵਿਚਕਾਰ ਉਸ ਨੂੰ ਕਿਸੇ ਦੇ ਆਉਣ ਦਾ ਅਹਿਸਾਸ ਹੋਇਆ। ਘੁਸਪੈਠੀਏ ਭਾਰਤੀ ਸਰਹੱਦ ਦੇ ਅੰਦਰ 500 ਮੀਟਰ ਅੰਦਰ ਬਣੀ ਸੁਰੱਖਿਆ ਵਾੜ ਤੱਕ ਪਹੁੰਚ ਗਿਆ ਸੀ| ਬੀਐਸਐਫ ਜਵਾਨਾਂ ਨੇ ਆਵਾਜ਼ ਲਗਾਈ ਤਾਂ ਘੁਸਪੈਠੀਏ ਨੇ ਲੁਕਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਜਵਾਨਾਂ ਨੂੰ ਗੋਲੀਬਾਰੀ ਕਰਨੀ ਪਈ।

ਬੀਐਸਐਫ ਜਵਾਨਾਂ ਨੇ ਮਾਰੇ ਗਏ ਘੁਸਪੈਠੀਏ ਕੋਲੋਂ ਇੱਕ ਪੰਪ ਗੰਨ ਵੀ ਬਰਾਮਦ ਕੀਤੀ ਹੈ। ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਘੁਸਪੈਠੀਏ ਨੇ ਬੀਐਸਐਫ ਜਵਾਨਾਂ ‘ਤੇ ਗੋਲੀਬਾਰੀ ਕੀਤੀ ਜਾਂ ਨਹੀਂ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਤਸਕਰੀ ਦੇ ਮਕਸਦ ਨਾਲ ਭਾਰਤੀ ਸਰਹੱਦ ‘ਚ ਦਾਖਲ ਹੋਇਆ ਸੀ।

Scroll to Top