July 4, 2024 7:10 pm
ASI arrested

BSF ਨੇ ਭਾਰਤ-ਪਾਕਿਸਤਾਨ ਹੁਸੈਨੀਵਾਲਾ ਬਾਰਡਰ ’ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ

ਚੰਡੀਗੜ੍ਹ, 25 ਨਵੰਬਰ 2023: ਪੰਜਾਬ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਐਫ਼. ਨੇ ਭਾਰਤ-ਪਾਕਿਸਤਾਨ ਹੁਸੈਨੀਵਾਲਾ (Hussainiwala)ਬਾਰਡਰ ’ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਹੈ। ਫੜਿਆ ਗਿਆ ਉਕਤ ਵਿਅਕਤੀ ਪਾਕਿਸਤਾਨੀ ਨਾਗਰਿਕ ਹੈ। ਜਿਸ ਨੂੰ ਬੀ.ਐਸ.ਐਫ 155 ਬਟਾਲੀਅਨ ਦੇ ਜਵਾਨਾਂ ਨੇ ਜੇ.ਸੀ.ਸੀ ਬੈਰੀਅਰ ਨੇੜੇ ਭਾਰਤੀ ਸਰਹੱਦ ਵਿੱਚ ਘੁਸਪੈਠ ਕਰਦੇ ਹੋਏ ਫੜ ਲਿਆ ਸੀ।

ਪਾਕਿਸਤਾਨੀ ਨਾਗਰਿਕ ਕੋਲੋਂ ਬਰਾਮਦ ਹੋਏ ਆਧਾਰ ਕਾਰਡ ਮੁਤਾਬਕ ਨੌਜਵਾਨ ਦੀ ਪਛਾਣ ਰਬੀਬ ਬਿਲਾਲ ਵਾਸੀ ਫੈਸਲਾਬਾਦ ਵਜੋਂ ਹੋਈ ਹੈ। ਕਾਰਡ ਮੁਤਾਬਕ ਉਹ ਪਾਕਿਸਤਾਨ ਸਥਿਤ ਕੋਸੀ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ‘ਚ ਮਸ਼ੀਨ ਆਪਰੇਟਰ ਵਜੋਂ ਕੰਮ ਕਰਦਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ ਦੋ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਮਾਚਿਸ ਦਾ ਡੱਬਾ ਅਤੇ ਟੂਥਬਰਸ਼ ਬਰਾਮਦ ਹੋਏ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਬੀਐਸਐਫ ਦੇ ਜਵਾਨਾਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹੀ ਪਤਾ ਚੱਲ ਸਕੇਗਾ ਕਿ ਉਸ ਦੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਪਿੱਛੇ ਕੀ ਕਾਰਨ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਫਿਲਹਾਲ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪਰ ਉਹ ਭਾਰਤੀ ਸਰਹੱਦ ਵਿੱਚ ਕਿਉਂ ਵੜਿਆ? ਸੁਰੱਖਿਆ ਏਜੰਸੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।