ਚੰਡੀਗੜ੍ਹ 29 ਅਕਤੂਬਰ 2022: ਸੀਮਾ ਸੁਰੱਖਿਆ ਬਲ (BSF) ਨੇ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਲੈ ਕੇ ਜੇਸੀਪੀ ਅਟਾਰੀ ਵਾਹਘਾ ਬਾਰਡਰ ਤੱਕ ਬੀਐਸਐਫ ਹੀਰੋ ਮੈਰਾਥਨ 2022 (BSF Hero Marathon 2022) ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਨੇ ਮੈਰਾਥਨ ਦੇ ਜੇਤੂਆਂ ਨੂੰ ਇਨਾਮ ਵੰਡੇ। ਇਸ ਮੈਰਾਥਨ ਵਿਚ ਦੂਜੇ ਨੰਬਰ ‘ਤੇ ਆਉਣ ਵਾਲੇ ਨੂੰ 50 ਹਜ਼ਾਰ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਨੂੰ 30 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ ।
ਪ੍ਰਾਪਤ ਜਾਣਕਾਰੀ ਅਨੁਸਾਰ 21 ਕਿਲੋਮੀਟਰ ਦੌੜ ਦੇ ਜੇਤੂ ਨੂੰ 50 ਹਜ਼ਾਰ, ਦੂਜੇ ਸਥਾਨ ’ਤੇ ਆਉਣ ਵਾਲੇ ਨੂੰ 30 ਹਜ਼ਾਰ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਨੂੰ 20 ਹਜ਼ਾਰ ਰੁਪਏ ਦੇ ਇਨਾਮ ਵੰਡੇ। ਦੂਜੇ ਪਾਸੇ 10 ਕਿਲੋਮੀਟਰ ਦੌੜ ਦੇ ਜੇਤੂ ਨੂੰ 25 ਹਜ਼ਾਰ, ਦੂਜੇ ਸਥਾਨ ’ਤੇ ਆਉਣ ਵਾਲੇ ਨੂੰ 15 ਹਜ਼ਾਰ ਅਤੇ ਤੀਜੇ ਸਥਾਨ ’ਤੇ ਆਉਣ ਵਾਲੇ ਨੂੰ 10 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਗਿਆ |