July 2, 2024 8:43 pm
BSF

BSF ਵੱਲੋਂ ਫ਼ਿਰੋਜ਼ਪੁਰ ‘ਚ ਖੇਤ ‘ਚੋਂ 2 ਕਿੱਲੋ ਹੈਰੋਇਨ ਦਾ ਪੈਕਟ ਬਰਾਮਦ, ਡਰੋਨ ਰਾਹੀਂ ਡਿਲੀਵਰੀ ਹੋਣ ਦਾ ਸ਼ੱਕ

ਚੰਡੀਗੜ੍ਹ 20 ਨਵੰਬਰ 2023: ਬੀਐਸਐਫ (BSF) ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਇੱਕ ਪੀਲੇ ਪੈਕਟ ਵਿੱਚ 2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਹੈ।

ਬੀਐਸਐਫ (BSF) ਦੇ ਬੁਲਾਰੇ ਅਨੁਸਾਰ ਸੂਚਨਾ ਦੇ ਆਧਾਰ ’ਤੇ ਬੀਐਸਐਫ ਫ਼ਿਰੋਜ਼ਪੁਰ ਰੇਂਜ ਅਧੀਨ ਪੈਂਦੇ ਪਿੰਡ ਚੱਕ ਭੰਗੇਵਾਲਾ ਵਿੱਚ 19 ਨਵੰਬਰ ਦੀ ਸ਼ਾਮ ਨੂੰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੌਰਾਨ ਇੱਕ ਖੇਤ ਵਿੱਚ ਪੀਲੇ ਰੰਗ ਦਾ ਪੈਕਟ ਦੇਖਿਆ ਗਿਆ। ਉਸ ‘ਤੇ ਟੇਪ ਲਪੇਟੀ ਹੋਈ ਸੀ। ਪੈਕਟ ਦੇ ਅੰਦਰੋਂ 2 ਕਿਲੋ ਹੈਰੋਇਨ ਬਰਾਮਦ ਹੋਈ।

ਜਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਹੈਰੋਇਨ ਦੀ ਤਸਕਰੀ ਲਈ ਸਰਹੱਦ ਪਾਸੋਂ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ ਬੀਐਸਐਫ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬੀਐਸਐਫ ਵੱਲੋਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਵਾਲੇ ਡਰੋਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ।