Site icon TheUnmute.com

ਫਾਜ਼ਿਲਕਾ ‘ਚ ਕੌਮਾਂਤਰੀ ਸਰਹੱਦ ‘ਤੇ BSF ਵਲੋਂ 25 ਕਿੱਲੋ ਹੈਰੋਇਨ ਬਰਾਮਦ, ਤਸਕਰ ਭੱਜਣ ‘ਚ ਹੋਏ ਕਾਮਯਾਬ

BSF

ਚੰਡੀਗੜ੍ਹ 20 ਦਸੰਬਰ 2022: ਬੀਐਸਐਫ (BSF) ਦੇ ਜਵਾਨਾਂ ਨੇ ਇੱਕ ਵਾਰ ਫਿਰ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਤਸਕਰਾਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਫਾਜ਼ਿਲਕਾ (Fazilka) ਜ਼ਿਲ੍ਹੇ ‘ਚ ਕੌਮਾਂਤਰੀ ਸਰਹੱਦ ‘ਤੇ ਕਰੀਬ 25 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਪਾਕਿਸਤਾਨੀ ਸਮੱਗਲਰਾਂ ਨਾਲ ਮੁਕਾਬਲੇ ਤੋਂ ਬਾਅਦ ਇਹ ਬਰਾਮਦਗੀ ਕੀਤੀ ਗਈ ਹੈ ।

ਬੀਐਸਐਫ ਦੇ ਜਵਾਨਾਂ ਨੂੰ ਕੁਝ ਆਦਮੀ ਨਜ਼ਰ ਆਏ ਜਿਨ੍ਹਾਂ ਨੂੰ ਲਲਕਾਰਿਆ ਗਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਦੇ ਜਵਾਬ ਵਿੱਚ ਬੀ.ਐਸ.ਐਫ ਵੱਲੋਂ ਕਰੀਬ 50 ਰਾਉਂਡ ਫਾਇਰ ਕੀਤੇ ਗਏ ਤਾਂ ਉਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਦੌਰਾਨ 25 ਕਿਲੋ ਹੈਰੋਇਨ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਅਜੇ ਵੀ ਉਸ ਥਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪਰ ਤਸਕਰ ਸੰਘਣੀ ਧੁੰਦ ਦਾ ਫਾਇਦਾ ਉਠਾ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ।

Exit mobile version