ਚੰਡੀਗੜ੍ਹ 27 ਜਨਵਰੀ 2023: ਸੰਘਣੀ ਧੁੰਦ ਦੇ ਵਿਚਕਾਰ ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ (Ferozepur) ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਨੇ ਹੈਰੋਇਨ ਦੇ 3 ਪੈਕਟ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਬੀਐਸਐਫ ਪਿੰਡ ਟੇਂਡੀਵਾਲਾ ਖੇਤਰ ਵਿੱਚ ਆਈਬੀ ਟਰੈਕ ਵੱਲੋਂ ਮਨੁੱਖੀ ਪੈਰਾਂ ਦੇ ਨਿਸ਼ਾਨ ਦੇਖੇ ਗਏ।
ਇਸ ਦੌਰਾਨ ਬੀਐਸਐਫ ਨੇ ਸ਼ੱਕ ਦੇ ਆਧਾਰ ‘ਤੇ ਇਸ ਇਲਾਕੇ ‘ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਲਾਕੇ ਦੀ ਚੈਕਿੰਗ ਦੌਰਾਨ ਪੁਲੀਸ ਨੂੰ ਪੀਲੇ ਰੰਗ ਦੀ ਟੇਪ ਵਿੱਚ ਲਪੇਟੇ 3 ਪੈਕੇਟ ਮਿਲੇ, ਜਿਸ ਵਿੱਚ 3 ਕਿਲੋ ਹੈਰੋਇਨ ਬਰਾਮਦ ਹੋਈ।
ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਸੀ ਅਤੇ ਬੀਐਸਐਫ ਵਿਜੀਲੈਂਸ ਨੇ ਇੱਕ ਵਾਰ ਫਿਰ ਪਾਕਿਸਤਾਨੀ ਅਤੇ ਭਾਰਤੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 21 ਕਰੋੜ ਰੁਪਏ ਦੱਸੀ ਜਾਂਦੀ ਹੈ।