July 7, 2024 9:26 am
Tarn Taran

ਤਰਨ ਤਾਰਨ ‘ਚ ਭਾਰਤ-ਪਾਕਿ ਸਰਹੱਦ ਤੋਂ BSF ਵਲੋਂ ਹੈਰੋਇਨ ਨਾਲ ਭਰੀਆਂ 5 ਬੋਤਲਾਂ ਬਰਾਮਦ

ਚੰਡੀਗੜ੍ਹ 10 ਜਨਵਰੀ 2023: ਪਾਕਿਸਤਾਨ ਲਗਾਤਾਰ ਸਰਹੱਦ ਰਾਹੀਂ ਭਾਰਤ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਲਈ ਬੀ.ਐੱਸ.ਐੱਫ. (BSF) ਪੂਰੀ ਤਰਾਂ ਚੌਕਸ ਹੈ। ਇੱਕ ਵਾਰ ਫਿਰ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਇਕ ਨਜਦੀਕੀ ਪਿੰਡ ਵਿੱਚ ਦੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਵੱਖ-ਵੱਖ ਇਲਾਕਿਆਂ ਵਿੱਚ ਬੀ.ਐਸ.ਐਫ. ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਅਨੁਸਾਰ ਬੀ.ਐਸ.ਐਫ. ਕੁੱਲ 4 ਕਿੱਲੋ 610 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਪਲਾਸਟਿਕ ਦੀਆਂ ਬੋਤਲਾਂ ਅਤੇ ਪੈਕਟਾਂ ਵਿਚ ਲਪੇਟ ਕੇ ਭਾਰਤੀ ਇਲਾਕੇ ਵਿਚ ਸੁੱਟੀ ਗਈ ਸੀ, ਜਿਸ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 23 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਦੱਸ ਦੇਈਏ ਕਿ ਬੀਤੀ ਰਾਤ ਕਰੀਬ 12.15 ਵਜੇ ਜ਼ਿਲ੍ਹੇ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਸਰਹੱਦ ਦੇ ਅਮਰਕੋਟ ਸੈਕਟਰ ਵਿੱਚ ਸੀ. ਬੀ.ਓ.ਪੀ ਮੰਗਲੀ ਪਿੱਲਰ ਨੰਬਰ 141/20 ਰਾਹੀਂ ਭਾਰਤੀ ਖੇਤਰ ਵਿੱਚ ਕਿਸੇ ਵਸਤੂ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤ, ਇਸ ਦੌਰਾਨ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਹਰਕਤ ਵਿੱਚ ਆਉਂਦਿਆਂ 103ਵੀਂ ਬਟਾਲੀਅਨ ਨੇ 7 ਰਾਉਂਡ ਫਾਇਰ ਕੀਤੇ। ਇਸ ਦੌਰਾਨ ਬੀ.ਐਸ.ਐਫ ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀਆਂ ਗਈਆਂ 5 ਪਲਾਸਟਿਕ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ।