July 2, 2024 7:31 pm
BSF

BSF ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ 7 ਡਰੋਨ ਤੇ 3 ਕਿੱਲੋ ਹੈਰੋਇਨ ਕੀਤੀ ਬਰਾਮਦ

ਚੰਡੀਗੜ੍ਹ, 06 ਮਈ 2024: ਪਿਛਲੇ ਇੱਕ ਦਿਨ ਵਿੱਚ ਬੀਐਸਐਫ (BSF) ਦੇ ਜਵਾਨਾਂ ਨੇ ਸਰਹੱਦ ‘ਤੇ ਪ੍ਰਭਾਵਸ਼ਾਲੀ ਟੀਮ ਵਰਕ, ਸਮਰਪਣ ਅਤੇ ਚੌਕਸੀ ਦਾ ਪ੍ਰਦਰਸ਼ਨ ਕੀਤਾ ਹੈ, ਪੰਜਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ 7 ਡਰੋਨ (5 ਅੰਮ੍ਰਿਤਸਰ ਸਰਹੱਦ ‘ਤੇ ਅਤੇ 1-1 ਫਾਜ਼ਿਲਕਾ ਅਤੇ ਗੁਰਦਾਸਪੁਰ ਸਰਹੱਦ ‘ਤੇ) ਨੂੰ ਡੇਗਿਆ ਹੈ ਅਤੇ 2.996 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਬੀਐਸਐਫ (BSF) ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ‘ਚ ਲੱਗੀ ਹੈ ਰਹੀ ਹੈ ਅਤੇ ਪਾਕਿਸਤਾਨੀ ਸਮੱਗਲਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਰਹੀ ਹੈ। ਬੀਐਸਐਫ ਦੇਸ਼ ਦੀ ਸ਼ਾਂਤੀ ਅਤੇ ਸੁਰੱਖਿਆ ਪ੍ਰਤੀ ਆਪਣੀ ਸਮਰਪਣ ਅਤੇ ਵਚਨਬੱਧਤਾ ਨੂੰ ਦਰਸਾਉਂਦੇ ਹੋਏ, ਪਾਕਿਸਤਾਨੀ ਡਰੋਨ ਹੁਣ ਤੱਕ ਦੇ ਸਭ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ ਜਾ ਰਹੇ ਹਨ ਅਤੇ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ |