BSF ਵੱਲੋਂ ਅੰਮ੍ਰਿਤਸਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਸਮੇਤ ਚੀਨੀ ਡਰੋਨ ਬਰਾਮਦ

BSF

ਚੰਡੀਗੜ੍ਹ, 20 ਅਪ੍ਰੈਲ 2024: ਬੀਐਸਐਫ (BSF) ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 500 ਗ੍ਰਾਮ ਹੈਰੋਇਨ ਦੇ ਪੈਕਟ ਸਮੇਤ ਇੱਕ ਚੀਨੀ ਡਰੋਨ ਬਰਾਮਦ ਕੀਤਾ ਹੈ। ਬੀਐੱਸਐੱਫ ਨੇ ਸ਼ਨੀਵਾਰ ਨੂੰ ਦੱਸਿਆ ਕਿ ‘ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ।’

ਬੀਐਸਐਫ (BSF) ਪੰਜਾਬ ਫਰੰਟੀਅਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ 4.45 ਵਜੇ ਦੇ ਕਰੀਬ ਫੌਜ ਦੇ ਜਵਾਨਾਂ ਨੇ 500 ਗ੍ਰਾਮ ਵਜ਼ਨ ਦੀ ਹੈਰੋਇਨ ਦੇ ਪੈਕੇਟ ਸਮੇਤ ਇੱਕ ਡਰੋਨ ਬਰਾਮਦ ਕੀਤਾ। ਪੈਕੇਟ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ ਅਤੇ ਡਰੋਨ ਨਾਲ ਇੱਕ ਛੋਟੀ ਫਲੈਸ਼ਲਾਈਟ ਵੀ ਜੁੜੀ ਹੋਈ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।