ਚੰਡੀਗੜ੍ਹ, 01 ਫਰਵਰੀ 2023: ਬੀਐਸਐਫ (BSF) ਨੇ ਫਾਜ਼ਿਲਕਾ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਦੇ ਜਵਾਨਾਂ ਨੇ ਦੱਸਿਆ ਕਿ ਨਸ਼ੇ ਦੀ ਇਹ ਖੇਪ ਡਰੋਨ ਰਾਹੀਂ ਭਾਰਤ ਪਹੁੰਚਾਈ ਜਾਂਦੀ ਸੀ। ਇਸ ਦੌਰਾਨ ਜਵਾਨਾਂ ਨੇ ਡਰੋਨ ‘ਤੇ 4 ਰਾਉਂਡ ਫਾਇਰ ਕੀਤੇ। ਜਿਸ ਤੋਂ ਬਾਅਦ ਬੀਐਸਐਫ (BSF) ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਚਲਾਈ ਅਤੇ ਨਸ਼ੇ ਦੀ ਖੇਪ ਬਰਾਮਦ ਕੀਤੀ। ਇਸ ਦੌਰਾਨ 2 ਕਿਲੋ 500 ਗ੍ਰਾਮ ਹੈਰੋਇਨ ਸਮੇਤ 2 ਬੈਟਰੀਆਂ ਵਾਲਾ ਇੱਕ ਬਲਿੰਕਰ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਬਲਿੰਕਰ ਦੀ ਵਰਤੋਂ ਤਸਕਰ ਇਸ ਲਈ ਕਰਦੇ ਹਨ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਰਾਤ ਨੂੰ ਇਹ ਖੇਪ ਕਿੱਥੇ ਪਈ ਹੈ।
ਫਰਵਰੀ 21, 2025 8:28 ਪੂਃ ਦੁਃ