Site icon TheUnmute.com

ਤਰਨ ਤਾਰਨ ‘ਚ BSF ਨੇ ਹੈਰੋਇਨ ਦੇ ਪੈਕਟ ਕੀਤੇ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Tarn Taran

ਚੰਡੀਗੜ੍ਹ, 18 ਮਾਰਚ, 2024: ਭਾਰਤੀ ਫੌਜ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੂੰ ਇੱਕ ਹੋਰ ਅਹਿਮ ਕਾਮਯਾਬੀ ਮਿਲੀ ਹੈ | ਬੀਤੀ ਰਾਤ ਲਗਭਗ 12:05 ਵਜੇ ਦੇ ਕਰੀਬ ਬੀਐਸਐਫ ਦੇ ਜਵਾਨਾਂ ਨੂੰ ਤਰਨ ਤਾਰਨ (Tarn Taran) ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ ਬੈਗ ਮਿਲਿਆ। ਜਾਂਚ ਕਰਨ ‘ਤੇ ਬੈਗ ਵਿੱਚ ਛੇ ਚਿੱਟੇ ਪੈਕਟ ਹੈਰੋਇਨ ਬਰਾਮਦ ਹੋਈ ਹੈ|

ਪੀਰ ਬਾਬਾ ਬੋਦਲ ਸ਼ਾਹ ਸਮਦ ਨੇੜੇ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦਾ ਵੱਡਾ ਪੈਕਟ ਬਰਾਮਦ ਕੀਤਾ ਗਿਆ ਹੈ, ਜਿਸ ਦਾ ਵਜ਼ਨ 2 ਕਿੱਲੋ 996 ਗ੍ਰਾਮ ਦੱਸਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖੀਮਕਰਨ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਡਰੋਨ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

Exit mobile version