ਚੰਡੀਗੜ੍ਹ, 29 ਸਤੰਬਰ 2023: ਬੀਐਸਐਫ (BSF) ਦੇ ਜਵਾਨਾਂ ਨੇ ਅੱਜ ਸਰਹੱਦੀ ਪਿੰਡ ਰਾਜਾਤਾਲ, ਜ਼ਿਲ੍ਹਾ ਅੰਮ੍ਰਿਤਸਰ ਨੇੜੇ ਸ਼ੱਕੀ ਡਰੋਨ ਗਤੀਵਿਧੀ ਨੂੰ ਨਾਕਾਮ ਕੀਤਾ ਹੈ । ਇਸ ਤੋਂ ਇਲਾਵਾ, ਸਰਹੱਦੀ ਕੰਡਿਆਲੀ ਤਾਰ ਤੋਂ ਪਾਰ ਚਲਾਏ ਗਏ ਸਰਚ ਅਭਿਆਨ ਦੌਰਾਨ, ਬੀਐਸਐਫ ਦੇ ਜਵਾਨਾਂ ਨੇ ਝੋਨੇ ਦੇ ਖੇਤਾਂ ਵਿੱਚੋਂ 1 ਬੋਤਲ (ਹੈਰੋਇਨ ਨਾਲ ਭਰੀ) ਨਾਲ ਇੱਕ ਡਰੋਨ ਬਰਾਮਦ ਕੀਤਾ ਹੈ ।
ਬਰਾਮਦ ਕੀਤਾ ਗਿਆ ਡਰੋਨ ਇੱਕ ਕਵਾਡਕਾਪਟਰ (ਮਾਡਲ ਡੀਜੇਆਈ ਮੈਵਿਕ 3 ਕਲਾਸਿਕ, ਚੀਨ ਵਿੱਚ ਬਣਿਆ) ਹੈ ਅਤੇ ਬਰਾਮਦ ਕੀਤੀ ਗਈ ਹੈਰੋਇਨ ਦਾ ਕੁੱਲ ਵਜ਼ਨ 0.545 ਕਿਲੋ ਹੈ। ਤਸਕਰਾਂ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਚੌਕਸ ਬੀਐਸਐਫ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ ।