BSF

ਬੀਐਸਐਫ਼ ਵਲੋਂ ਭਾਰਤ-ਪਾਕਿਸਤਾਨ ਸਰਹੱਦ ਤੋਂ 7.5 ਕਿੱਲੋ ਹੈਰੋਇਨ ਸਮੇਤ ਹਥਿਆਰ ਬਰਾਮਦ

ਚੰਡੀਗੜ੍ਹ 03 ਦਸੰਬਰ 2022: ਸੀਮਾ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਵੱਲੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਫਾਜ਼ਿਲਕਾ ‘ਚ ਬੀ.ਐੱਸ.ਐੱਫ ਨੇ ਵੱਡੀ ਮਾਤਰਾ ‘ਚ ਡਰੋਨ ਸੁੱਟੇ ਹਥਿਆਰ ਅਤੇ 25 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਇਹ ਜਾਣਕਾਰੀ ਬੀਐਸਐਫ ਨੇ ਦਿੱਤੀ ਹੈ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਸ਼ਨੀਵਾਰ ਤੜਕੇ ਬੀਐਸਐਫ ਜਵਾਨਾਂ ਨੇ ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੂੜੀਵਾਲਾ ਚੁਸਤੀ ਨੇੜੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਆਵਾਜ਼ ਸੁਣੀ। ਜਵਾਨਾਂ ਨੇ ਡਰੋਨ ਨੂੰ ਗੋਲੀ ਮਾਰ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਅੱਗੇ ਜਾ ਕੇ ਡਰੋਨ ਨੇ ਕੁਝ ਪੈਕਟ ਸੁੱਟੇ ਅਤੇ ਪਾਕਿਸਤਾਨ ਦੀ ਸਰਹੱਦ ਵੱਲ ਚਲਾ ਗਿਆ।

ਬੀਐਸਐਫ ਨੇ ਦੱਸਿਆ ਕਿ ਇਸ ਤੋਂ ਬਾਅਦ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਅਤੇ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੀ ਤਲਾਸ਼ੀ ਦੌਰਾਨ, ਬੀਐਸਐਫ ਦੀ ਟੀਮ ਨੇ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟੇ 3 ਵੱਡੇ ਆਕਾਰ ਦੇ ਪੈਕੇਟ ਬਰਾਮਦ ਕੀਤੇ। ਇਨ੍ਹਾਂ 3 ਪੈਕਟਾਂ ਨੂੰ ਖੋਲ੍ਹਣ ‘ਤੇ 7.5 ਕਿਲੋ ਹੈਰੋਇਨ, 1 ਪਿਸਤੌਲ, 2 ਮੈਗਜ਼ੀਨ ਅਤੇ 9 ਐਮ.ਐਮ ਦੇ 50 ਰੌਂਦ ਬਰਾਮਦ ਹੋਏ ਹਨ।

Scroll to Top